ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਰਿਸ਼ਤੇਦਾਰ ਗੱਭਰੂ ਦਾ ਚਾਕੂ ਮਾਰ ਕੇ ਕਤਲ
Punjab news ਸਾਬਕਾ ‘ਆਪ’ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਨੇੜਲੇ ਰਿਸ਼ਤੇਦਾਰ 16 ਸਾਲਾ ਲੜਕੇ ਦਾ ਸ਼ੁੱਕਰਵਾਰ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ ਹੈ। ਨਾਬਾਲਗ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਤਿੰਨ ਨੌਜਵਾਨਾਂ ਨੇ ਮਾਮੂਲੀ ਤਕਰਾਰ ਮਗਰੋਂ ਬਸਤੀ ਦਾਨਿਸ਼ਮੰਦਾਂ...
Advertisement
Punjab news ਸਾਬਕਾ ‘ਆਪ’ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਨੇੜਲੇ ਰਿਸ਼ਤੇਦਾਰ 16 ਸਾਲਾ ਲੜਕੇ ਦਾ ਸ਼ੁੱਕਰਵਾਰ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ ਹੈ। ਨਾਬਾਲਗ ਦੀ ਪਛਾਣ ਵਿਕਾਸ ਵਜੋਂ ਹੋਈ ਹੈ।
ਤਿੰਨ ਨੌਜਵਾਨਾਂ ਨੇ ਮਾਮੂਲੀ ਤਕਰਾਰ ਮਗਰੋਂ ਬਸਤੀ ਦਾਨਿਸ਼ਮੰਦਾਂ ਇਲਾਕੇ ਦੇ ਸ਼ਿਵਾਜੀ ਨਗਰ ਵਿਚ ਵਿਕਾਸ ’ਤੇ ਚਾਕੂ ਨਾਲ ਕਈ ਵਾਰ ਕੀਤੇ ਤੇ ਉਥੋਂ ਭੱਜ ਗਏ। ਨਾਬਾਲਗ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਸ ਨੂੰ ਬਚਾਅ ਨਹੀਂ ਸਕੇ। ਮੌਕੇ ’ਤੇ ਪੁੱਜੇ ਅੰਗੁਰਾਲ ਨੇ ਦਾਅਵਾ ਕੀਤਾ ਕਿ ਨਸ਼ਿਆਂ ਕਰਕੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ।
Advertisement
ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਨੇ ਇਸ ਕਤਲ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਨਸ਼ਾ ਸੌਖਿਆਂ ਹੀ ਉਪਲਬਧ ਹੈ।
Advertisement
