ਸਾਬਕਾ ਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੁਰਦੁਆਰੇ ਜਾਂਦੇ ਨੂੰ ਬਣਾਇਆ ਨਿਸ਼ਾਨਾ

ਸਾਬਕਾ ਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਪਾਲ ਸਿੰਘ ਨੌਲੀ

ਜਲੰਧਰ, 21 ਸਤੰਬਰ

ਇੱਥੋਂ ਥੋੜ੍ਹੀ ਦੂਰ ਕਸਬਾ ਜਮਸ਼ੇਰ ਖਾਸ ’ਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸਦਰ ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਮਾਨ ਸਿੰਘ ਰਾਣਾ ਸਵੇਰੇ ਮੁੱਖ ਮਾਰਗ ’ਤੇ ਸਥਿਤ ਗੁਰੂ ਘਰ ’ਚ ਮੱਥਾ ਟੇਕਣ ਚੱਲੇ ਸਨ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਗੋਲ਼ੀਆਂ ਮਾਰ ਦਿੱਤੀਆਂ। ਮਾਨ ਸਿੰਘ ਰਾਣਾ ’ਤੇ ਤਿੰਨ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਉਨ੍ਹਾਂ ਦੀ ਛਾਤੀ ਵਿੱਚ ਲੱਗੀ, ਦੂਜੀ ਬਾਂਹ ਅਤੇ ਤੀਜੀ ਗੁੱਟ ’ਤੇ ਲੱਗੀ। ਪਰਿਵਾਰਕ ਮੈਂਬਰ ਰਾਣਾ ਨੂੰ ਫੌਰੀ ਜਲੰਧਰ ਦੇ ਹਸਪਤਾਲ ਲੈ ਗਏ, ਪਰ ਉਨ੍ਹਾਂ ਨੇ ਰਸਤੇ ’ਚ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਰਾਣਾ ਦੀ ਹੱਤਿਆ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਕੀਤੀ ਗਈ ਦੱਸੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲੀਸ ਮੌਕੇ ’ਤੇ ਪਹੁੰਚੀ। ਪੁਲੀਸ ਉੱਥੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All