Jalandhar ਵਿੱਚ ਤਿੰਨ ਪਿਸਤੌਲਾਂ ਅਤੇ ਕਿੱਲੋ ਅਫੀਮ ਸਣੇ ਚਾਰ ਕਾਬੂ
ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਤਿੰਨ ਨਜਾਇਜ਼ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇੱਕ ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਧੰਨਪ੍ਰੀਤ...
ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਤਿੰਨ ਨਜਾਇਜ਼ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇੱਕ ਕਿਲੋ ਅਫੀਮ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋ, ਏ ਡੀਸੀਪੀ ਜੇਅੰਤ ਪੁਰੀ ਅਤੇ ਸੀਆਈਏ ਸਟਾਫ ਨੇ ਕਾਰਵਾਈ ਕਰਕੇ ਮਕਸੂਦਾ ਚੌਕ ਨੇੜਿਉਂ ਆਸ਼ੀਸ਼ ਉਰਫ ਸਹੋਤਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਚੱਕ ਖੁਰਦ ਥਾਣਾ ਨਕੋਦਰ ਅਤੇ ਮਨਿੰਦਰ ਗਿੱਲ ਪੁੱਤਰ ਸੁਖਦੇਵ ਰਾਮ ਵਾਸੀ ਪਿੰਡ ਭੱਦਮਾ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਇਹਨਾਂ ਕੋਲੋਂ ਤਿੰਨ ਨਜਾਇਜ਼ ਪਿਸਟਲ ਅਤੇ ਦੋ ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲੀਸ ਨੇ ਇਨ੍ਹਾਂ ਖਿਲਾਫ ਥਾਣਾ ਪੁਲੀਸ ਡਿਵੀਜ਼ਨ ਨੰਬਰ ਇੱਕ ਵਿੱਚ ਮਾਮਲਾ ਦਰਜ ਕੀਤਾ ਹੈ।
ਉਹਨਾਂ ਦੱਸਿਆ ਕਿ ਪੁਲੀਸ ਦੀ ਦੂਸਰੀ ਟੀਮ ਨੇ ਗਸ਼ਤ ਦੌਰਾਨ ਅਨਿਲ ਉਰਫ ਬੁੱਗੀ ਪੁੱਤਰ ਰਮੇਸ਼ ਕੁਮਾਰ ਗਰੀਨ ਐਵਨਿਊ ਕਾਲਾ ਸੰਘਿਆਂ ਰੋਡ ਜਲੰਧਰ ਅਤੇ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਕਾਬਲ ਸਿੰਘ ਵਾਸੀ ਕਾਂਸ਼ੀ ਨਗਰ ਥਾਣਾ ਫਿਰੋਜ਼ਪੁਰ ਸਿਟੀ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਇੱਕ ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲੀਸ ਨੇ ਇਹਨਾਂ ਖਿਲਾਫ ਥਾਣਾ ਭਾਰਗੋ ਕੈਂਪ ਵਿੱਚ ਮੁਕੱਦਮਾ ਦਰਜ ਕੀਤਾ ਹੈ।
ਉਹਨਾਂ ਨੇ ਦੱਸਿਆ ਕਿ ਪੁਲੀਸ ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਇਹਨਾਂ ਦੇ ਨੈਟਵਰਕ ਵੀ ਜਾਂਚ ਕਰ ਰਹੀ ਹੈ।

