ਚਾਰ ਦਰਜਨ ਜਨਤਕ ਜਥੇਬੰਦੀਆਂ ਵੱਲੋਂ ਸਾਂਝਾ ਮੋਰਚਾ ਕਾਇਮ

ਚਾਰ ਦਰਜਨ ਜਨਤਕ ਜਥੇਬੰਦੀਆਂ ਵੱਲੋਂ ਸਾਂਝਾ ਮੋਰਚਾ ਕਾਇਮ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਸੰਧੂ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ

ਜਲੰਧਰ, 7 ਅਪਰੈਲ

ਭਾਰਤ ਦੀ ਫਾਸ਼ੀਵਾਦੀ ਹਕੂਮਤ ਵਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਰਹੇ ਅੰਦੋਲਨ ਨੂੰ ਹੋਰ ਬੱਲ ਦੇਣ ਲਈ 4 ਦਰਜਨ ਤੋਂ ਵੱਧ ਸਨਅਤੀ ਕਾਮਿਆਂ, ਪੇਂਡੂ ਤੇ ਖੇਤ ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਏਕਟੂ ਦੇ ਸੂਬਾਈ ਆਗੂ ਗੁਰਮੀਤ ਸਿੰਘ ਬਖਤੂਪੁਰਾ, ਏਟਕ ਆਗੂ ਬਲਵੰਤ ਬਰਾੜ ਅਤੇ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦਾ ਗਠਨ ਕਰਕੇ ਸੰਘਰਸ਼ ਦਾ ਐਲਾਨ ਕੀਤਾ ਗਿਆ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਅੱਜ ਦੀ ਸਾਂਝੀ ਮੀਟਿੰਗ ਵਿੱਚ ਲੰਬੀ ਵਿਚਾਰ ਚਰਚਾ ਉਪਰੰਤ ਦਿੱਲੀ ਅੰਦੋਲਨ ਨੂੰ ਜੇਤੂ ਬਣਾਉਣ ਅੰਦੋਲਨ ਵਿੱਚ ਹਰੇਕ ਹਫਤੇ 1 ਹਜ਼ਾਰ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਵਲੋਂ 10-11 ਅਪਰੈਲ ਨੂੰ ਦਿੱਲੀ ਦੇ ਕੇਐੱਮਵੀ ਰੋਡ ਜਾਮ ਕਰਨ, 14 ਅਪਰੈਲ ਨੂੰ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜਾ ਮਨਾਉਣ, 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ਅਤੇ ਪਾਰਲੀਮੈਂਟ ਵੱਲ ਮਾਰਚ ਕਰਨ ਦੇ ਦਿੱਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਇਨ੍ਹਾਂ ਵਿੱਚ ਭਰਵੀਂ ਸ਼ਿਰਕਤ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੋਦੀ ਸਰਕਾਰ ਦੇ ਲੋਕ ਵਿਰੋਧੀ, ਲੋਕ ਮਾਰੂ ਨੀਤੀਆਂ ਦੀ ਤਿੱਖੀ ਅਲੋਚਨਾਂ ਕੀਤੀ।

ਇਸ ਮੌਕੇ ਅਵਤਾਰ ਸਿੰਘ ਤਾਰੀ, ਕੇਵਲ ਸਿੰਘ ਹਜ਼ਾਰਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਨਾਮ ਦਾਊਦ, ਭਗਵੰਤ ਸਮਾਓ, ਕਸ਼ਮੀਰ ਸਿੰਘ ਘੁੱਗਸ਼ੋਰ, ਜ਼ੋਰਾ ਸਿੰਘ ਨਸਰਾਲੀ, ਲਖਵੀਰ ਲੌਂਗੋਵਾਲ, ਜਰਮਨਜੀਤ ਸਿੰਘ ਛੱਜਲਵੱਢੀ, ਬਲਕਾਰ ਸਿੰਘ ਵਲਟੋਹਾ, ਸਤੀਸ਼ ਰਾਣਾ, ਗੁਰਪ੍ਰੀਤ ਮਾੜੀਮੇਘਾ, ਰਣਜੀਤ ਸਿੰਘ ਰਾਣਵਾਂ, ਸੁਰਜੀਤ ਜੱਜ, ਮੁਹੰਮਦ ਖਲੀਲ, ਸੰਜੀਵਨ ਸਿੰਘ, ਜਗਦੀਸ਼ ਸਿੰਘ ਚਾਹਲ ਅਤੇ ਹੋਰਾਂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All