ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਮਈ
ਪਾਵਰਕੌਮ ਦੇ ਇਨਫੋਰਸਮੈਂਟ ਵਿਭਾਗ ਨੇ ਬਿਜਲੀ ਚੋਰੀ ਦੇ ਮਾਮਲੇ ਵਿੱਚ ਇੱਕ ਜੇਈ ਸਮੇਤ ਚਾਰ ਜਣਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਹੋਣ ਵਾਲਿਆਂ ਵਿੱਚ ਤਿੰਨ ਲਾਇਨਮੈਨ ਵੀ ਸ਼ਾਮਿਲ ਹਨ। ਪਾਵਰਕੌਮ ਦੇ ਸੀਐੱਮਡੀ ਏ ਵੇਣੂਪ੍ਰਸਾਦ ਨੇ ਲੁਧਿਆਣਾ ਦੇ ਐਂਟੀ ਪਾਵਰ ਥੈਫਟ ਪੁਲੀਸ ਸਟੇਸ਼ਨ ਦੇ ਐੱਸਐੱਚਓ ਤੇ ਇੱਕ ਸਿਪਾਹੀ ਨੂੰ ਵੀ ਤੁਰੰਤ ਬਦਲੇ ਜਾਣ ਦੇ ਹੁਕਮ ਵੀ ਦਿੱਤੇ ਹਨ। ਪੀਐੱਸਪੀਸੀਐੱਲ ਦੇ ਇਨਫੋਰਸਮੈਂਟ ਵਿਭਾਗ ਦੀ ਚੀਫ ਇੰਜੀਨੀਅਰ ਜਸਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਚਾਰ ਮੁਲਾਜ਼ਮਾਂ ਨੂੰ ਬਿਜਲੀ ਚੋਰੀ ਦੇ ਮਾਮਲੇ ’ਚ ਦੋਸ਼ੀ ਪਾਏ ਜਾਣ ’ਤੇ ਮੁਅੱਤਲ ਕੀਤਾ ਗਿਆ।