ਜਲੰਧਰ: ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਪੰਜਾਬੀ ਨੌਜਵਾਨਾਂ ਲਈ ਅਕਤੂਬਰ ਤੋਂ ਮੁਫਤ ਆਨਲਾਈਨ ਕੋਚਿੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਢੰਗ ਨਾਲ ਤਿਆਰ ਕੀਤਾ ਜਾ ਸਕੇ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਸਰਕਾਰੀ ਖੇਤਰ ਵਿੱਚ ਰਾਜ/ਕੇਂਦਰ ਨਾਲ ਸਬੰਧਤ ਨੌਕਰੀਆਂ ਅਤੇ ਹੋਰ ਵਿਭਾਗੀ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਅਕਤੂਬਰ ਦੇ ਪਹਿਲੇ ਹਫਤੇ ਮੁਫਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਰੱਖਣ ਵਾਲੇ ਮੇਲ ਤੇ ਫੀਮੇਲ ਬਿਨੈਕਾਰ ਇਹ ਕੋਚਿੰਗ ਪ੍ਰਾਪਤ ਕਰਨ ਲਈ ਯੋਗ ਹੋਣਗੇ ਅਤੇ ਕੋਚਿੰਗ ਲਈ ਆਪਣੇ-ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈ ਬਿਨੈਕਾਰ ਮੋਬਾਈਲ ਨੰਬਰ 8968321674 ’ਤੇ ਸੰਪਰਕ ਕਰ ਸਕਦੇ ਹਨ। -ਨਿੱਜੀ ਪੱਤਰ ਪ੍ਰੇਰਕ