DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁੱਖਾ ਕਾਹਲਵਾਂ ਕਤਲ ਕੇਸ ਦੇ ਆਖਰੀ ਗਵਾਹ ਗੋਪੀ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਸੁੱਖਾ ਕਾਹਲਵਾਂ ਕਤਲ ਕੇਸ ਦੇ ਆਖਰੀ ਗਵਾਹ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਦਾ ਅੱਜ ਤੜਕਸਾਰ ਕਪੂਰਥਲਾ ਦੇ ਢਿੱਲਵਾਂ ਵਿੱਚ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸੁੱਖਾ ਕਾਹਲਵਾਂ ਦਾ ਪੁਰਾਣਾ ਸਾਥੀ ਨਿੱਝਰ ਆਪਣੀ ਨਿੱਜੀ...

  • fb
  • twitter
  • whatsapp
  • whatsapp
Advertisement

ਗੈਂਗਸਟਰ ਸੁੱਖਾ ਕਾਹਲਵਾਂ ਕਤਲ ਕੇਸ ਦੇ ਆਖਰੀ ਗਵਾਹ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਦਾ ਅੱਜ ਤੜਕਸਾਰ ਕਪੂਰਥਲਾ ਦੇ ਢਿੱਲਵਾਂ ਵਿੱਚ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸੁੱਖਾ ਕਾਹਲਵਾਂ ਦਾ ਪੁਰਾਣਾ ਸਾਥੀ ਨਿੱਝਰ ਆਪਣੀ ਨਿੱਜੀ ਰਾਹੀਂ ਜਾ ਰਿਹਾ ਸੀ। ਇਸੇ ਦੌਰਾਨ ਸ਼ੁੱਕਰਵਾਰ ਸਵੇਰੇ 3:45 ਵਜੇ ਕਈ ਹਮਲਾਵਰਾਂ ਨੇ ਆ ਕੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਨਿੱਝਰ ਕਾਰ ਵਿੱਚ ਇਕੱਲਾ ਸੀ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ ਅਤੇ ਸਾਹਮਣੇ ਤੋਂ ਗੋਲੀਆਂ ਚਲਾਈਆਂ। ਇਹ ਗੋਲੀਆਂ ਉਸ ਦੀ ਛਾਤੀ ਵਿੱਚ ਲੱਗੀਆਂ। ਆਪਣੀ ਕਾਰ ਦੀ ਡਰਾਈਵਿੰਗ ਸੀਟ 'ਤੇ ਖੂਨ ਨਾਲ ਲੱਥਪੱਥ ਨਿੱਝਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।

Advertisement

ਕਪੂਰਥਲਾ ਦੇ ਪਿੰਡ ਜੈਰਾਮਪੁਰ ਦੇ ਰਹਿਣ ਵਾਲੇ ਨਿੱਝਰ ਨੂੰ ਸੁੱਖਾ ਕਾਹਲਵਾਂ ਕਤਲ ਕੇਸ ਦਾ ਆਖਰੀ ਗਵਾਹ ਹੋਣ ਕਰਕੇ ਪਰਿਵਾਰ ਅਤੇ ਦੋਸਤਾਂ ਵੱਲੋਂ ਵਾਰ-ਵਾਰ ਦੁਸ਼ਮਣਾਂ ਤੋਂ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਸੀ।

Advertisement

ਇਸ ਘਟਨਾ ਤੋਂ ਤੁਰੰਤ ਬਾਅਦ, ਡੋਨੀ ਬਾਲ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ 'ਤੇ ਇਸ ਸਬੰਧੀ ਇੱਕ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਡੋਨੀ ਬਾਲ ਅਤੇ ਉਸ ਦੇ ਸਾਥੀਆਂ (ਜਿਨ੍ਹਾਂ ਵਿੱਚ ਪੰਜ ਨਾਮ ਦਿੱਤੇ ਗਏ ਹਨ) ਨੇ ਅੱਜ ਢਿੱਲਵਾਂ ਵਿੱਚ ਗੋਪੀ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਨਿੱਝਰ ਲਾਰੈਂਸ ਗੈਂਗ ਦਾ ਪੱਖ ਪੂਰਦਾ ਸੀ ਅਤੇ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਸ਼ਨ ਮਨਾਇਆ ਸੀ। ਪੋਸਟ ਮੁਤਾਬਕ ਨਿੱਝਰ ਨੇ ਗੋਰਾ ਬਰੇਰੀਆ ਦੇ ਕਾਤਲਾਂ ਨੂੰ ਪਨਾਹ ਦਿੱਤੀ ਸੀ ਅਤੇ ਵਿੱਕੀ ਗੌਂਡਰ ਬਾਰੇ ਬੁਰਾ ਬੋਲਦਾ ਸੀ, ਜਿਸ ਦਾ ਬਦਲਾ ਹੁਣ ਲਿਆ ਗਿਆ ਹੈ।

ਉੱਥੇ ਹੀ ਐੱਸ ਐੱਸ ਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ, "ਕਪੂਰਥਲਾ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਅਣਪਛਾਤੇ ਹਮਲਾਵਰਾਂ ਨੇ ਢਿੱਲਵਾਂ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਪੁਲੀਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਪੀੜਤ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਨਿੱਝਰ ਵਜੋਂ ਹੋਈ ਹੈ, ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਹਮਲਾਵਰਾਂ ਖਿਲਾਫ ਕਤਲ ਅਤੇ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕਪੂਰਥਲਾ ਪੁਲੀਸ ਨੇ ਕਈ ਟੀਮਾਂ ਗਠਿਤ ਕੀਤੀਆਂ ਹਨ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ, ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।"

ਐੱਸ ਐੱਸ ਪੀ ਨੇ ਇਹ ਵੀ ਦੱਸਿਆ ਕਿ ਨਿੱਝਰ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਸਨ, ਜਿਨ੍ਹਾਂ ਵਿੱਚ ਅਸਲਾ ਐਕਟ, ਐੱਨ ਡੀ ਪੀ ਐੱਸ ਐਕਟ ਅਤੇ ਡਾਕਾ ਮਾਰਨ ਦੀ ਕੋਸ਼ਿਸ਼ ਦੀਆਂ ਧਾਰਾਵਾਂ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਨਾਮੀ ਗੈਂਗਸਟਰ ਸੁੱਖਾ ਕਾਹਲਵਾਂ (ਸੁਖਬੀਰ ਸਿੰਘ ਕਾਹਲੋਂ) ਦਾ 22 ਜਨਵਰੀ 2015 ਨੂੰ ਫਗਵਾੜਾ-ਜਲੰਧਰ ਹਾਈਵੇਅ 'ਤੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਪੁਲੀਸ ਉਸ ਨੂੰ ਨਾਭਾ ਜੇਲ੍ਹ ਲੈ ਕੇ ਜਾ ਰਹੀ ਸੀ। ਇੱਕ 8 ਮੈਂਬਰੀ ਗੈਂਗ ਨੇ ਪੁਲੀਸ ਦੀ ਗੱਡੀ ਨੂੰ ਰੋਕ ਕੇ ਉਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।

ਕਿਉਂ ਅਹਿਮ ਸੀ ਗੋਪੀ ਨਿੱਝਰ?

ਨਿੱਝਰ ਨੂੰ ਗੈਂਗਸਟਰ ਸੁੱਖਾ ਕਾਹਲਵਾਂ ਦਾ ਬਹੁਤ ਕਰੀਬੀ ਮੰਨਿਆ ਜਾਂਦਾ ਸੀ। ਸੁੱਖਾ ਕਾਹਲਵਾਂ ਕਤਲ ਕੇਸ ਦੇ ਬਾਕੀ ਗਵਾਹ, ਜਿਨ੍ਹਾਂ ਵਿੱਚ ਉਸ ਵੇਲੇ ਮੌਕੇ 'ਤੇ ਮੌਜੂਦ ਸੁਰੱਖਿਆ ਮੁਲਾਜ਼ਮ ਵੀ ਸ਼ਾਮਲ ਸਨ, ਸਮੇਂ ਦੇ ਨਾਲ ਆਪਣੇ ਬਿਆਨਾਂ ਤੋਂ ਪਿੱਛੇ ਹਟ ਗਏ ਸਨ, ਪਰ ਨਿੱਝਰ ਆਪਣੀ ਗੱਲ 'ਤੇ ਅੜਿਆ ਰਿਹਾ। ਉਸ ਦੀ ਗਵਾਹੀ ਸਦਕਾ ਹੀ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਸੰਭਵ ਹੋ ਸਕੀ ਸੀ।

Advertisement
×