ਘਰਾਂ ਦੇ ਬਾਹਰ ਖੜ੍ਹੀਆਂ ਅੱਧੀ ਦਰਜਨ ਕਾਰਾਂ ਦੇ ਸ਼ੀਸ਼ੇ ਤੋੜੇ

ਘਰਾਂ ਦੇ ਬਾਹਰ ਖੜ੍ਹੀਆਂ ਅੱਧੀ ਦਰਜਨ ਕਾਰਾਂ ਦੇ ਸ਼ੀਸ਼ੇ ਤੋੜੇ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 29 ਜੂਨ

ਸ਼ਹਿਰ ਦੇ ਕਿਸ਼ਨਪੁਰ ਇਲਾਕੇ ਵਿੱਚ ਲੰਘੀ ਰਾਤ ਸ਼ਰਾਰਤੀ ਅਨਸਰਾਂ ਨੇ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ। ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਨੂੰ ਜਾਂਦੀ ਸੜਕ ’ਤੇ ਆਉਂਦੇ ਸੰਤੋਖਪੁਰਾ ’ਚ ਚੱਢਾ ਸਵੀਟ ਸ਼ਾਪ ਨੇੜੇ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ। ਸ਼ਰਾਰਤੀ ਅਨਸਰਾਂ ਨੇ ਪੱਥਰ ਤੇ ਇੱਟਾਂ ਮਾਰ ਕੇ 5-6 ਕਾਰਾਂ ਦੇ ਸ਼ੀਸ਼ੇ ਤੋੜ ਹਨ। ਹਾਲਾਂ ਕਿ ਕਾਰਾਂ ਦੇ ਸ਼ੀਸ਼ੇ ਤੋੜ ਕੇ ਕੋਈ ਵੀ ਚੀਜ਼ ਚੋਰੀ ਨਹੀਂ ਹੋਈ ਹੈ ਪਰ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਸਵੇਰੇ ਜਦੋਂ ਘਟਨਾ ਦਾ ਪਤਾ ਲੱਗਾ ਤਾਂ ਪੁਲੀਸ ਨੇ ਮੌਕੇ ’ਤੇ ਪੁਹੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇੱਕ ਕਾਰ ਦੇ ਮਾਲਕ ਰਾਹੁਲ ਸ਼ਰਮਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਸ ਨੇ ਲੰਘੀ ਰਾਤ ਕਾਰ ਖੜ੍ਹੀ ਸੀ। ਇੱਥੇ ਰੋਜ਼ਾਨਾ ਕਰੀਬ 5 ਲੋਕ ਕਾਰ ਖੜ੍ਹੀਆਂ ਕਰਦੇ ਹਨ। ਜਦੋਂ ਉਹ ਸਵੇਰੇ ਕਰੀਬ ਸਾਢੇ ਪੰਜ ਵਜੇ ਕਾਰ ਦੀ ਸਫਾਈ ਕਰਨ ਲਈ ਪਹੁੰਚਿਆ ਤਾਂ ਦੇਖਿਆ ਕਿ ਸਾਰੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ। ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲੀਸ ਮੌਕੇ `ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ 6 ਗੱਡੀਆਂ ਦੇ ਸ਼ੀਸ਼ੇ ਤੋੜੇ ਗਏ ਸਨ। ਪੁਲੀਸ ਨੇ ਨੁਕਸਾਨੀਆਂ ਗੱਡੀਆਂ ਦੇ ਮਾਲਕਾਂ ਤੋਂ ਲਿਖਤੀ ਸ਼ਿਕਾਇਤਾਂ ਲੈ ਲਈਆਂ ਗਈਆਂ ਹਨ। ਪੁਲੀਸ ਨੇ ਆਸਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ। ਸੀਸੀਟੀਵੀ ਕੈਮਰਿਆਂ ਵਿੱਚ ਇੱਕ ਨੌਜਵਾਨ ਪਥਰਾਅ ਕਰਦਾ ਨਜ਼ਰ ਆ ਰਿਹਾ ਹੈ, ਜਦਕਿ ਪੁਲੀਸ ਦਾ ਮੰਨਣਾ ਹੈ ਕਿ ਇਹ ਇੱਕ ਵਿਅਕਤੀ ਦਾ ਕੰਮ ਨਹੀਂ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All