ਪਤਾ ਨਹੀਂ ਕਿਊਂ ਬਦਲ ਗਏ ਬਾਦਲ: ਕਾਲੀਆ

ਪਤਾ ਨਹੀਂ ਕਿਊਂ ਬਦਲ ਗਏ ਬਾਦਲ: ਕਾਲੀਆ

ਪਾਲ ਸਿੰਘ ਨੌਲੀ
ਜਲੰਧਰ, 18 ਸਤੰਬਰ

ਲੋਕ ਸਭਾ ਵਿੱਚ ਖੇਤੀ ਸੁਧਾਰਾਂ ਬਾਰੇ ਪਾਸ ਕੀਤੇ ਬਿੱਲਾਂ ਨਾਲ ਪੰਜਾਬ ਵਿੱਚ ਸਿਆਸੀ ਪਾਰਾ ਸਿਖ਼ਰ ’ਤੇ ਚੜ੍ਹ ਗਿਆ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਬਾਰੇ ਸਭ ਤੋਂ ਵੱਧ ਪੰਜਾਬ ਦੀ ਭਾਜਪਾ ਲੀਡਰਸ਼ਿਪ ਹੈਰਾਨ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਦਲੇ ਪੈਂਤੜੇ ਬਾਰੇ ਪੁੱਛੇ ਜਾਣ ’ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਜਿਹੜੇ ਆਪ ਵੀ ਕਿਸਾਨ ਹਨ ਤੇ ਉਨ੍ਹਾਂ ਦਾ ਐਨਾ ਲੰਮਾ ਤਜਰਬਾ ਵੀ ਹੈ, ਉਹ ਇਨ੍ਹਾਂ ਆਰਡੀਨੈਂਸਾਂ ਦੀ ਹਮਾਇਤ ਕਰਦੇ ਰਹੇ ਹਨ। ਇਹ ਗੱਲ ਜੱਗ ਜ਼ਾਹਿਰ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਜਿਹੜੀ ਵੀਡੀਓ ਪਾਈ ਸੀ ਉਸ ਵਿੱਚ ਉਨ੍ਹਾਂ ਆਰਡੀਨੈਂਸਾਂ ਦੀ ਹਮਾਇਤ ਕੀਤੀ ਸੀ। ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਕਹਿਣਾ ਹੈ ਕਿ ਵੱਡੇ ਬਾਦਲ ਨੇ ਪਹਿਲਾਂ ਆਰਡੀਨੈਂਸਾਂ ਦਾ ਸਮਰਥਨ ਕੀਤਾ, ਹੁਣ ਪਤਾ ਨਹੀਂ ਕੀ ਬਦਲਿਆ ਹੈ? ਕਾਲੀਆ ਨੇ ਗੱਲਬਾਤ ਦੌਰਾਨ ਦੱਸਿਆ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਕੋਰ ਕਮੇਟੀਆਂ ਵੱਲੋਂ ਕੀਤੀ ਗਈ ਸਾਂਝੀ ਮੀਟਿੰਗ ਵਿੱਚ ਸਿਰਫ਼ ਐੱਮਐੱਸਪੀ ਦਾ ਮੁੱਦਾ ਹੀ ਉੱਠਿਆ ਸੀ। ਐੱਮਐੱਸਪੀ ਬਾਰੇ ਅਕਾਲੀ ਦਲ ਦਾ ਜਿਹੜਾ ਤੌਖਲਾ ਸੀ ਪੰਜਾਬ ਭਾਜਪਾ ਦੀ ਲੀਡਰਸ਼ਿਪ ਨੇ ਉਸ ਬਾਰੇ ਆਪਣੀ ਹਾਈ ਕਮਾਂਡ ਨਾਲ ਗੱਲ ਕੀਤੀ ਸੀ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਭਰੋਸਾ ਦਿੱਤਾ ਕਿ ਐੱਮਐੱਸਪੀ ਖ਼ਤਮ ਨਹੀਂ ਹੋਵੇਗੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕੇਂਦਰੀ ਮੰਤਰੀ ਤੋਂ ਚਿੱਠੀ ਲਿਆ ਦਿਓ, ਜੋ ਭਾਜਪਾ ਆਗੂਆਂ ਨੇ ਲਿਆ ਦਿੱਤੀ ਸੀ।

ਸ੍ਰੀ ਕਾਲੀਆ ਨੇ ਇਹ ਵੀ ਕਿਹਾ ਕਿ 27 ਅਗਸਤ ਨੂੰ ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਦੀ ਚਿੱਠੀ ਬਾਰੇ ਪ੍ਰੈਸ ਕਾਨਫਰੰਸ ਕੀਤੀ। ਲੋਕ ਸਭਾ ਵਿੱਚ ਵੀ ਸੁਖਬੀਰ ਬਾਦਲ ਨੇ ਐੱਮਐੱਸਪੀ ਦੀ ਹੀ ਗੱਲ ਚੁੱਕੀ ਹੈ ਹੋਰ ਤਾਂ ਉਨ੍ਹਾਂ ਨੇ ਕੋਈ ਗੱਲ ਹੀ ਨਹੀਂ ਕੀਤੀ ਜਦਕਿ ਐੱਮਐੱਸਪੀ ਬਾਰੇ ਭਾਜਪਾ ਸਪੱਸ਼ਟ ਕਰ ਚੁੱਕੀ ਹੈ ਕਿ ਇਹ ਖ਼ਤਮ ਨਹੀਂ ਹੋਵੇਗੀ। ਨਿੱਜੀ ਖ਼ਰੀਦਦਾਰ ਆਉਣ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਤੇ ਭਾਜਪਾ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਅੱਜ ਉਨ੍ਹਾਂ ਜਿਸ ਗੱਲ ’ਤੇ ਵਿਰੋਧ ਜਤਾਇਆ ਹੈ, ਹੋ ਸਕਦਾ ਹੈ ਆਉਣ ਵਾਲੇ ਸਮੇਂ ਵਿੱਚ ਸਥਿਤੀਆਂ ਬਦਲ ਜਾਣ ਤੇ ਉਹ ਮੁੜ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਜਾਣ। ਸ੍ਰੀ ਕਾਲੀਆ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਕਾਲੀ ਦਲ ਐੱਨਡੀਏ ਸਰਕਾਰ ਦਾ ਹਿੱਸਾ ਅੱਜ ਵੀ ਹੈ ਤੇ ਭਾਜਪਾ ਨਾਲ ਗੱਠਜੋੜ ਕਾਇਮ ਹੈ। ਜੇਕਰ ਕੋਈ ਮਸਲਾ ਹੋਵੇਗਾ ਤਾਂ ਉਸ ਦਾ ਹੱਲ ਕੱਢ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All