DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤੀ ਨੌਜਵਾਨ ਦੀ ਸੁਰੱਖਿਅਤ ਵਾਪਸੀ

ਬੇਗੁਨਾਹ ਹੋਣ ਦੇ ਬਾਵਜੂਦ ਕੈਦ ਕੱਟੀ, 6 ਦਸੰਬਰ ਤੋਂ ਪਰਿਵਾਰ ਨਾਲ ਟੁੱਟ ਗਿਆ ਸੀ ਸੰਪਰਕ

  • fb
  • twitter
  • whatsapp
  • whatsapp
Advertisement

ਪੱਛਮੀ ਏਸ਼ੀਆ ’ਚ ਜਾਰੀ ਸੰਘਰਸ਼ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ। ਅਜਿਹੀ ਨਾਜ਼ੁਕ ਸਥਿਤੀ ਵਿੱਚ ਸੁਖਵਿੰਦਰ ਸਿੰਘ ਦੀ ਸੁਰੱਖਿਅਤ ਵਾਪਸੀ ਸ਼ਾਰਜਾਹ ਤੋਂ ਦਿੱਲੀ ਲਈ ਅੱਧੀ ਰਾਤ ਦੀ ਫਲਾਈਟ ਰਾਹੀਂ ਸੰਭਵ ਹੋ ਸਕੀ। ਖਾੜੀ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਚੱਲ ਰਹੇ ਯਤਨਾਂ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਹਿਮ ਭੂਮਿਕਾ ਸਾਹਮਣੇ ਆਈ ਹੈ।

Advertisement

ਇਸ ਦੌਰਾਨ ਮਹਿਮੂਵਾਲ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਵਿਖੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਅਤੇ ਮੀਡੀਆ ਨਾਲ ਆਪਣੀ ਹੱਡਬੀਤੀ ਸਾਂਝੀ ਕੀਤੀ। ਉਸ ਨੇ ਦੱਸਿਆ ਕਿ ਉਹ 2020 ਵਿੱਚ ਰੁਜ਼ਗਾਰ ਦੀ ਭਾਲ ਵਿੱਚ ਦੁਬਈ ਗਿਆ ਸੀ, ਜਿੱਥੇ ਇੱਕ ਕੰਪਨੀ ਨੇ ਉਸ ਨਾਲ ਧੋਖਾ ਕੀਤਾ। ਕੰਪਨੀ ਨੇ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਅਤੇ ਤਿੰਨ ਸਾਲ ਕੰਮ ਕਰਵਾਉਣ ਦੇ ਬਾਵਜੂਦ ਸਿਰਫ ਪੰਜ ਮਹੀਨਿਆਂ ਦੀ ਹੀ ਉਜਰਤ ਦਿੱਤੀ। ਬਾਅਦ ਵਿੱਚ ਉਸ ’ਤੇ ਝੂਠੇ ਇਲਜ਼ਾਮ ਲਗਾ ਕੇ ਉਸ ਨੂੰ ਕਾਨੂੰਨੀ ਮੁਸੀਬਤਾਂ ਵਿੱਚ ਉਲਝਾ ਦਿੱਤਾ ਗਿਆ, ਜਿਸ ਕਾਰਨ ਬੇਗੁਨਾਹ ਹੋਣ ਦੇ ਬਾਵਜੂਦ ਉਸ ਨੂੰ ਜੇਲ੍ਹ ਕੱਟਣੀ ਪਈ।

Advertisement

ਨੌਜਵਾਨ ਨੇ ਅੱਗੇ ਖੁਲਾਸਾ ਕੀਤਾ ਕਿ ਬਹੁਤ ਸਾਰੇ ਭਾਰਤੀ ਨਾਗਰਿਕ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ, ਜੋ ਓਵਰਸਟੇਅ (ਸਮੇਂ ਤੋਂ ਵੱਧ ਰੁਕਣ) ਜਾਂ ਝੂਠੇ ਕੇਸਾਂ ਕਾਰਨ ਦੁੱਖ ਝੱਲ ਰਹੇ ਹਨ ਅਤੇ ਉਨ੍ਹਾਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ। 6 ਦਸੰਬਰ ਤੋਂ ਉਸ ਦਾ ਆਪਣੇ ਪਰਿਵਾਰ ਨਾਲੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਸੀ, ਜਿਸ ਕਾਰਨ ਪਰਿਵਾਰ ਕਾਫ਼ੀ ਪਰੇਸ਼ਾਨ ਸੀ।

ਸੁਖਵਿੰਦਰ ਸਿੰਘ ਨੇ ਕਿਹਾ ਕਿ ਜੇ ਸੰਤ ਸੀਚੇਵਾਲ ਮਦਦ ਨਾ ਕਰਦੇ ਤਾਂ ਉਹ ਅਜੇ ਵੀ ਉੱਥੇ ਜੇਲ੍ਹ ਵਿੱਚ ਹੀ ਫਸਿਆ ਹੋਣਾ ਸੀ। ਉਸ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਸ ਦੀ ਬਾਕੀ ਰਹਿੰਦੀ ਉਜਰਤ ਦਵਾਉਣ ਵਿੱਚ ਮਦਦ ਕਰੇ, ਕਿਉਂਕਿ ਕੇਸ ਉਸ ਦੇ ਹੱਕ ਵਿੱਚ ਹੋਣ ਦੇ ਬਾਵਜੂਦ ਉਸ ਨੂੰ ਪੂਰਾ ਇਨਸਾਫ਼ ਨਹੀਂ ਮਿਲਿਆ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਫਸੇ ਹਰ ਭਾਰਤੀ ਦੀ ਮਦਦ ਕਰਨਾ ਇੱਕ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, “ਜੰਗ ਵਰਗੇ ਹਾਲਾਤਾਂ ਕਾਰਨ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਡਰ ਤੇ ਚਿੰਤਾ ਵੱਧ ਰਹੀ ਹੈ। ਸਰਕਾਰ ਨੂੰ ਅਜਿਹੇ ਮਾਮਲਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ, ਫਸੇ ਹੋਏ ਵਿਅਕਤੀਆਂ ਦੀ ਜਲਦੀ ਵਾਪਸੀ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨੀ ਚਾਹੀਦੀ ਹੈ।” ਉਨ੍ਹਾਂ ਨੇ ਵਿਦੇਸ਼ਾਂ ਵਿੱਚ ਕੰਮ ਕਰਦੇ ਭਾਰਤੀ ਕਾਮਿਆਂ ਦੀ ਹੋ ਰਹੀ ਲੁੱਟ-ਖਸੁੱਟ ਅਤੇ ਧੋਖਾਧੜੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ।

Advertisement
×