ਕੂੜੇ ਦੇ ਠੋਸ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ

ਕੂੜੇ ਦੇ ਠੋਸ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੁਲਾਈ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਅਧੀਨ ਪੰਚਾਇਤੀ ਰਾਜ ਵਿਭਾਗ ਦੇ ਅਫ਼ਸਰਾਂ ਨੂੰ ਕੂੜੇ ਦੇ ਠੋਸ ਪ੍ਰਬੰਧਾਂ ਬਾਰੇ ਅਤੇ ਸੀਵਰੇਜ ਪਲਾਂਟ ਮੈਨੇਜਮੈਂਟ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ `ਚ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਐਸ.ਬੀ.ਐਮ.-2 ਤਹਿਤ ਜ਼ਿਲ੍ਹੇ ਦੇ 43 ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਅਤੇ 36 ਪਿੰਡਾਂ ਵਿੱਚ ਤਰਲ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਗਾਏ ਜਾਣੇ ਹਨ। ਰੁੜਕਾਂ ਕਲਾਂ ਬਲਾਕ ਨੂੰ ਮਾਡਲ ਦੇ ਤੌਰ ’ਤੇ ਚੁਣਿਆ ਗਿਆ ਹੈ, ਜਿਸ ਦੇ ਸਾਰੇ ਪਿੰਡਾਂ ਨੂੰ ਪਹਿਲ ਦੇ ਆਧਾਰ ’ਤੇ ਓ.ਡੀ.ਐਫ. ਪਲੱਸ ਕੀਤਾ ਜਾਣਾ ਹੈ। ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟੇਟ ਆਈ.ਈ.ਸੀ. ਅਤੇ ਸੈਨੀਟੇਸ਼ਨ ਮਾਹਰ ਮਨਿਸ਼ ਮਿੱਤਲ ਨੇ ਐਸ.ਬੀ.ਐਮ.-2 ਦੇ ਕੰਪੋਨੈਂਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਫ਼ਸਰਾਂ ਅਤੇ ਹੋਰ ਮੁਲਾਜ਼ਮਾਂ ਨੂੰ ਸੀਵਰੇਜ ਅਤੇ ਠੌਸ ਕੂੜੈ ਦੇ ਪ੍ਰਾਜੈਕਟਾਂ ਤੋਂ ਇਲਾਵਾ ਪਲਾਸਟਿਕ , ਫਿਕਲ ਵੇਸਟ ਅਤੇ ਓ.ਡੀ.ਐਫ. ਪਲੱਸ ਬਾਰੇ ਵੀ ਜਾਣੂ ਕਰਵਾਇਆ ਅਤੇ ਪਿੰਡਾਂ ਵਿੱਚ ਇੰਨ੍ਹਾਂ ਦੋਵੇ ਤਰ੍ਹਾਂ ਦੀ ਗੰਦਗੀ ਨੂੰ ਸੰਭਾਲਣ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਸ਼ਹਿਰ

View All