DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਝੋਨੇ ਦੀ ਸਟੋਰੇਜ ਬਦਲੇ ਰਿਸ਼ਵਤ ਲੈਣ ਸਬੰਧੀ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ ਅਤੇ ਆਡੀਟਰ Vigilance Bureau ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਭੋਗਪੁਰ, ਜ਼ਿਲ੍ਹਾ ਜਲੰਧਰ ਵਿਚ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਜ਼ਿਲ੍ਹਾ ਕੰਟਰੋਲਰ, ਜਲੰਧਰ ਦੇ ਦਫ਼ਤਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਸਾਉਣੀ ਸੀਜ਼ਨ ਦੌਰਾਨ...

  • fb
  • twitter
  • whatsapp
  • whatsapp
Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਭੋਗਪੁਰ, ਜ਼ਿਲ੍ਹਾ ਜਲੰਧਰ ਵਿਚ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਜ਼ਿਲ੍ਹਾ ਕੰਟਰੋਲਰ, ਜਲੰਧਰ ਦੇ ਦਫ਼ਤਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਸਾਉਣੀ ਸੀਜ਼ਨ ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਗਏ ਝੋਨੇ ਦੇ ਭੰਡਾਰਨ ਨੂੰ ਪੂਰਾ ਕਰਨ ਦੇ ਸਬੰਧ ਵਿੱਚ ਕਥਿਤ ਤੌਰ 'ਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਸੁਨਾਮ ਦੀ ਚੀਮਾ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲਈ ਸੀ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐੱਫਐੱਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 20,000 ਰੁਪਏ ਹੋਰ ਲਏ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਮਾਨਵ ਭਨੋਟ, ਜੂਨੀਅਰ ਆਡੀਟਰ ਨੇ ਸ਼ਿਕਾਇਤਕਰਤਾ ਤੋਂ ਆਪਣੇ ਨਾਮ 'ਤੇ ਅਤੇ ਨਰਿੰਦਰ ਸਿੰਘ,ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ 'ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ 50,000 ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਦੁਆਰਾ ਬਣਾਈ ਗਈ ਵੀਡੀਓ ਰਿਕਾਰਡਿੰਗ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਦੀ ਪੁਸ਼ਟੀ ਕਰਦੀ ਹੈ।
ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲੀਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Advertisement
Advertisement
×