ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲੰਧਰ: ਵਿਧਾਇਕ ਰਮਨ ਅਰੋੜਾ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ
ਵਿਜੀਲੈਂਸ ਬਿਊਰੋ ਦੀ ਟੀਮ ਹਰਪ੍ਰੀਤ ਕੌਰ ਨੂੰ ਗ੍ਰਿ਼ਫ਼ਤਾਰ ਕਰਕੇ ਲਿਜਾਂਦੀ ਹੋਈ। ਫੋਟੋ: ਮਲਕੀਅਤ
Advertisement
ਦੀਪਕਮਲ ਕੌਰ
ਜਲੰਧਰ, 29 ਮਈ
ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਨਗਰ ਨਿਗਮ ਦੇ ਇੱਕ ਬਿਲਡਿੰਗ ਬ੍ਰਾਂਚ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ।ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਤੋਂ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਪਿਛਲੇ ਦੋ ਦਿਨਾਂ ਤੋਂ ਪੁੱਛਗਿੱਛ ਕਰ ਰਹੀਆਂ ਸਨ। ਕੌਰ ਵਿਰੁੱਧ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਅਤੇ ਸਹਾਇਕ ਟਾਊਨ ਪਲੈਨਰ ​​ਸੁਖਦੇਵ ਵਸ਼ਿਸ਼ਟ ਵੱਲੋਂ ਸ਼ਹਿਰ ਵਿੱਚ ਚਲਾਏ ਜਾ ਰਹੇ ਰੈਕੇਟ ਵਿੱਚ ਲੱਖਾਂ ਰੁਪਏ ਪ੍ਰਾਪਤ ਕਰਨ ਦੀਆਂ ਸ਼ਿਕਾਇਤਾਂ ਸਨ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਅੱਜ ਦੇਰ ਸ਼ਾਮ ਸਿਵਲ ਹਸਪਤਾਲ ਤੋਂ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਅਤੇ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰ ਲਿਆ। ਅਰੋੜਾ, ਜਿਸ ਦੇ ਵਿਜੀਲੈਂਸ ਬਿਊਰੋ ਰਿਮਾਂਡ ਵਿਚ ਅੱਜ ਚਾਰ ਦਿਨ ਦਾ ਵਾਧਾ ਕੀਤਾ ਗਿਆ ਸੀ, ਨੂੰ ਵੀ ਰੋਜ਼ਾਨਾ ਜਾਂਚ ਲਈ ਸਿਵਲ ਹਸਪਤਾਲ ਲਿਆਂਦਾ ਗਿਆ।
ਇਸ ਮਾਮਲੇ ਵਿੱਚ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਅਤੇ ਉਸ ਦੇ ਦੋ ਸਹਿਯੋਗੀਆਂ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਪਰ 23 ਮਈ ਨੂੰ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਫਰਾਰ ਹਨ।
ਸਾਰੇ ਛੇ ਮੁਲਜ਼ਮਾਂ ਖਿਲਾਫ਼ ਦੋਸ਼ ਹੈ ਕਿ ਉਨ੍ਹਾਂ ਨੇ ਉਸਾਰੀ ਅਧੀਨ ਇਮਾਰਤਾਂ ਦੇ ਮਾਲਕਾਂ 'ਤੇ ਇਮਾਰਤੀ ਨਿਯਮਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਛੁਪਾਉਣ ਲਈ ਪੈਸੇ ਦੇਣ ਲਈ ਦਬਾਅ ਪਾਉਣ ਲਈ ਜਾਅਲੀ ਐੱਮਸੀ ਨੋਟਿਸਾਂ ਦੀ ਵਰਤੋਂ ਕੀਤੀ।
Advertisement
Show comments