DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar Crime: ਡਾਕਟਰ ਦੇ ਘਰ ’ਤੇ ਗੋਲੀਬਾਰੀ

ਅੱਧੀ ਰਾਤ ਡੇਢ ਵਜੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

  • fb
  • twitter
  • whatsapp
  • whatsapp
Advertisement

ਜਲੰਧਰ ਦੇ ਸੰਤੋਖਪੁਰਾ ਵਿਚ ਦੋ ਜਣਿਆਂ ਨੇ ਇਕ ਡਾਕਟਰ ਦੀ ਕਾਰ ਅਤੇ ਘਰ ’ਤੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਹ ਨੌਜਵਾਨ ਮੋਟਰਸਾਈਕਲ ’ਤੇ ਆਏ ਸਨ ਤੇ ਪਹਿਲਾਂ ਉਨ੍ਹਾਂ ਘਰ ਦੇ ਬਾਹਰ ਖੜੀ ਕਾਰ ’ਤੇ ਅਤੇ ਮੁੜ ਘਰ ਵੱਲ ਗੋਲੀਆਂ ਚਲਾਈਆਂ।

Advertisement

ਇਨ੍ਹਾਂ ਵਲੋਂ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਅਤੇ ਉਸ ਤੋਂ ਬਾਅਦ ਉਹ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦੌਰਾਨ ਡਾ. ਯਸ਼ਪਾਲ ਆਪਣੇ ਪਰਿਵਾਰ ਨਾਲ ਘਰ ਵਿਚ ਮੌਜੂਦ ਸਨ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ ਤੇ ਪੁਲੀਸ ਟੀਮ ਨੂੰ ਹਦਾਇਤਾਂ ਦਿੱਤੀਆਂ।

Advertisement

ਮੋਗਾ ਵਿੱਚ ਤਾਇਨਾਤ ਪਸ਼ੂਆਂ ਦੇ ਮਾਹਿਰ ਡਾਕਟਰ ਯਸ਼ਪਾਲ ਦੇ ਘਰ ਦੇ ਬਾਹਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਰਾਤ ਦੇ ਕਰੀਬ 1:40 ਵਜੇ ਵਾਪਰੀ, ਜਦੋਂ ਡਾਕਟਰ ਅਤੇ ਉਨ੍ਹਾਂ ਦਾ ਪਰਿਵਾਰ ਘਰ ਦੇ ਅੰਦਰ ਸੌ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਡਾਕਟਰ ਦੇ ਘਰ, ਮੇਨ ਗੇਟ ਅਤੇ ਬਾਹਰ ਖੜ੍ਹੀ ਕਾਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਘਰ ਦੀਆਂ ਕੰਧਾਂ ਅਤੇ ਗੱਡੀ ’ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਦੇਖੇ ਜਾ ਸਕਦੇ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਡਾਕਟਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ, ਜਿਸ ਕਾਰਨ ਹਮਲੇ ਦੇ ਕਾਰਨਾਂ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ। ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜਯੰਤ ਪੁਰੀ ਨੇ ਦੱਸਿਆ ਕਿ ਪੁਲੀਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲੀਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

Advertisement
×