DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਲੰਧਰ: ਸਾਬਕਾ ਹਲਕਾ ਇੰਚਾਰਜ Dinesh Dhall ਭਾਜਪਾ ’ਚ ਸ਼ਾਮਲ

ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਕਰਕੇ ਨਾਰਾਜ਼ ਚੱਲ ਰਹੇ ਸਨ ਢੱਲ

  • fb
  • twitter
  • whatsapp
  • whatsapp
featured-img featured-img
ਜਲੰਧਰ: ਸਾਬਕਾ ਹਲਕਾ ਇੰਚਾਰਜ Dinesh Dhall ਨੂੰ ਭਾਜਪਾ ’ਚ ਸ਼ਾਮਲ ਕਰਵਾਉਂਦੇ ਹੋਏ, ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋ ਅਤੇ ਹੋਰ, ਫੋਟੋ: ਟ੍ਰਿਬਿਊਨ।
Advertisement

ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਬੁੱਧਵਾਰ ਨੂੰ ਰਸਮੀ ਤੌਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਦਿਨੇਸ਼ ਢੱਲ ਨੂੰ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

ਦਿਨੇਸ਼ ਢੱਲ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ, ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਦਿਨੇਸ਼ ਢੱਲ ਦੇ ਨਾਲ-ਨਾਲ ਉਨ੍ਹਾਂ ਦੇ ਭਰਾ ਤੇ ਐੱਮ.ਸੀ. ਕੌਂਸਲਰ ਅਮਿਤ ਢੱਲ ਸਮੇਤ ਇੱਕ ਦਰਜਨ ਤੋਂ ਵੱਧ ਸਮਰਥਕਾਂ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ।

Advertisement

ਜਾਣਕਾਰੀ ਅਨੁਸਾਰ ਦਿਨੇਸ਼ ਢੱਲ 29 ਜੁਲਾਈ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਤੋਂ ਹੀ ਨਾਰਾਜ਼ ਚੱਲ ਰਹੇ ਸਨ। ‘ਆਪ’ ਹਾਈਕਮਾਂਡ ਨੇ ਉਨ੍ਹਾਂ ਦੀ ਥਾਂ ਮੇਅਰ ਵਨੀਤ ਧੀਰ ਨੂੰ ਜਲੰਧਰ ਉੱਤਰੀ ਦਾ ਹਲਕਾ ਇੰਚਾਰਜ ਬਣਾ ਦਿੱਤਾ ਸੀ। ਢੱਲ ਅਤੇ ਉਨ੍ਹਾਂ ਦੀ ਟੀਮ ਇਸ ਫੈਸਲੇ ਤੋਂ ਕਾਫੀ ਦੁਖੀ ਸੀ, ਕਿਉਂਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਹਵਾਲਾ ਦੇ ਰਹੇ ਸਨ।

Advertisement

ਜ਼ਿਕਰਯੋਗ ਹੈ ਕਿ ਦਿਨੇਸ਼ ਢੱਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਉੱਤਰੀ ਸੀਟ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜੀ ਸੀ, ਪਰ ਉਹ ਜਿੱਤ ਹਾਸਲ ਨਹੀਂ ਕਰ ਸਕੇ ਸਨ। ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਢੱਲ ਕਾਂਗਰਸ ਪਾਰਟੀ ਦੇ ਆਗੂ ਸਨ। ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਨਗਰ ਨਿਗਮ ਕੌਂਸਲਰ ਵਜੋਂ ਕੀਤੀ ਸੀ। ਸਾਬਕਾ ਮੰਤਰੀ ਅਵਤਾਰ ਹੈਨਰੀ ਨਾਲ ਮਤਭੇਦਾਂ ਕਾਰਨ ਉਨ੍ਹਾਂ ਨੇ 2012 ਵਿੱਚ ਕਾਂਗਰਸ ਤੋਂ ਬਾਗੀ ਹੋ ਕੇ ਵੀ ਚੋਣ ਲੜੀ ਸੀ।

Advertisement
×