ਜਲੰਧਰ ਦੇ ਰਾਜ ਨਗਰ ਇਲਾਕੇ ਵਿੱਚ ਬੀਤੀ ਰਾਤ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਹਸਪਤਾਲ ਦੇ ਬਾਹਰ ਹੋਈ ਫਾਇਰਿੰਗ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇੱਕੋ ਗਲੀ ਵਿੱਚ ਰਹਿਣ ਵਾਲੇ ਦੋ ਗੁੱਟ ਪੁਰਾਣੀ ਰੰਜਿਸ਼ ਨੂੰ ਲੈ ਕੇ ਆਪਸ ਵਿੱਚ ਭਿੜ ਗਏ। ਲੜਾਈ ਦੌਰਾਨ ਇੱਕ ਗੁੱਟ ਨੇ ਦੂਜੇ ਗੁੱਟ ਦੇ ਘਰ ਦੇ ਬਾਹਰ ਲੱਗੇ ਸੀ ਸੀ ਟੀ ਵੀ ਕੈਮਰੇ ਤੋੜ ਦਿੱਤੇ। ਇਸ ਦੌਰਾਨ ਇੱਟਾਂ ਚਲਾਈਆਂ ਗਈਆਂ ਅਤੇ ਗੋਲੀਆਂ ਚੱਲੀਆਂ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਏਡੀਸੀਪੀ ਸਿਟੀ-2 ਰਾਕੇਸ਼ ਯਾਦਵ ਅਤੇ ਬਸਤੀ ਬਾਵਾ ਖੇਲ ਥਾਣੇ ਦੀ ਪੁਲੀਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਕੁਝ ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਘਟਨਾ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਉੱਧਰ ਇੱਕ ਮਹਿਲਾ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਘਰ ਵਿੱਚ ਇੱਕ ਧਾਰਮਿਕ ਸਮਾਗਮ ਕਰਵਾ ਰਹੀ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਉਸ ਦਾ ਪਰਿਵਾਰ ਸੌਂ ਗਿਆ ਸੀ, ਤਾਂ ਉਸੇ ਗਲੀ ਦੇ ਨੌਜਵਾਨ ਆਏ ਅਤੇ ਘਰ ਵਿੱਚ ਵੜ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸੀ ਸੀ ਟੀ ਵੀ ਕੈਮਰੇ ਤੋੜ ਦਿੱਤੇ ਅਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਉਸ ਨੇ ਪੁਲੀਸ ਨੂੰ ਸੂਚਨਾ ਦਿੱਤੀ।
ਏਡੀਸੀਪੀ ਸਿਟੀ-2 ਰਾਕੇਸ਼ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਸੀ ਕਿ ਦੋ ਗੁੱਟਾਂ ਵਿਚਾਲੇ ਲੜਾਈ ਹੋ ਗਈ ਹੈ। ਉਨ੍ਹਾਂ ਕਿਹਾ, "ਦੋਵੇਂ ਪਰਿਵਾਰ ਇੱਕ-ਦੂਜੇ 'ਤੇ ਦੋਸ਼ ਲਗਾ ਰਹੇ ਹਨ। ਟੀਮ ਆਸ ਪਾਸ ਦੇ ਲੋਕਾਂ ਤੋਂ ਪੁੱਛ ਪੜਤਾਲ ਕਰ ਰਹੀ ਹੈ ਅਤੇ ਗਲੀ ਵਿੱਚ ਲੱਗੇ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।"
Advertisement
×

