ਜਲੰਧਰ: ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਨੂੰ ਢਾਹਿਆ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਸਖ਼ਤ ਕਾਰਵਾਈ ਕਰਦਿਆਂ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਸਹਿਯੋਗ ਨਾਲ ਅੱਜ ਅਲੀ ਮੁਹੱਲਾ ਇਲਾਕੇ ਵਿੱਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਪੁਲੀਸ ਕਮਿਸ਼ਨਰ...
Advertisement
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਸਖ਼ਤ ਕਾਰਵਾਈ ਕਰਦਿਆਂ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਸਹਿਯੋਗ ਨਾਲ ਅੱਜ ਅਲੀ ਮੁਹੱਲਾ ਇਲਾਕੇ ਵਿੱਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ।
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਸਾਂਝੀ ਕਾਰਵਾਈ ਤਹਿਤ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਅਲੀ ਮੁਹੱਲਾ ਥਾਣਾ ਡਵੀਜ਼ਨ ਨੰਬਰ 4 ਜਲੰਧਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਨਸ਼ਾ ਤਸਕਰ ਹੈ, ਜਿਸ ਵਿਰੁੱਧ ਕੁੱਲ 11 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 10 ਮੁਕੱਦਮੇ ਐੱਨ ਡੀ ਪੀ ਐੱਸ ਐਕਟ ਅਧੀਨ ਹਨ।
Advertisement
