DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ਦਾ ਉਦਯੋਗਪਤੀ ਨਿਤਿਨ ਕੋਹਲੀ ‘ਆਪ’ ਵਿੱਚ ਸ਼ਾਮਲ

‘ਆਪ’ ਪੰਜਾਬ ਦੇ ਇੰਚਾਰਜ ਸਿਸੋਦੀਆ ਨੇ ਕੋਹਲੀ ਨੂੰ ਜਲੰਧਰ ਕੇਂਦਰੀ ਦਾ ਹਲਕਾ ਇੰਚਾਰਜ ਲਾਇਆ
  • fb
  • twitter
  • whatsapp
  • whatsapp
featured-img featured-img
Nitin Kohli with Manish Sisodia. Tribune photo
Advertisement

ਚੰਡੀਗੜ੍ਹ, 29 ਮਈ

ਉਦਯੋਗਪਤੀ ਨਿਤਿਨ ਕੋਹਲੀ ਵੀਰਵਾਰ ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੋਹਲੀ ਨੂੰ ਵਿਧਾਇਕ ਰਮਨ ਅਰੋੜਾ ਦੀ ਥਾਂ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਇਆ ਹੈ। ‘ਆਪ’ ਪੰਜਾਬ ਦੇ ਇੰਚਾਰਜ ਸਿਸੋਦੀਆ ਨੇ ਕੋਹਲੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਇਸ ਸਬੰਧ ਵਿੱਚ ਐਲਾਨ ਕੀਤਾ।

Advertisement

ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਉਦਯੋਗਪਤੀ ‘ਆਪ’ ਦੇ ਸ਼ਾਸਨ ਵਿੱਚ ਵਿਸ਼ਵਾਸ ਰੱਖਦੇ ਹੋਏ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।

ਇੱਥੇ ਦੱਸਣਯੋਗ ਹੈ ਕਿ ਆਪ ਵਿਧਾਇਕ ਰਮਨ ਅਰੋੜਾ ਨੂੰ ਪਿਛਲੇ ਹਫ਼ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਨਗਰ ਨਿਗਮ ਦੇ ਇੱਕ ਅਧਿਕਾਰੀ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਰੋੜਾ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪਾਰਟੀ ਵਿਧਾਇਕ ਨੇ ਲੋਕਾਂ ਦਾ ਵਿਸ਼ਵਾਸ ਤੋੜਿਆ।

ਉਨ੍ਹਾਂ ਕਿਹਾ, ‘‘ਇਹ ਸਿਰਫ਼ ਆਮ ਆਦਮੀ ਪਾਰਟੀ ਹੈ ਜੋ ਭ੍ਰਿਸ਼ਟ ਕੰਮਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਦੀ। ਸਿਸੋਦੀਆ ਨੇ ਜਲੰਧਰ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਇਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਨੀਤੀ ਹੈ ਕਿ ਜੋ ਵੀ ਗਲਤ ਕਰਦਾ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ’’ ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। -ਪੀਟੀਆਈ

Advertisement
×