ਜਲੰਧਰ ਦੇ ਨਗਰ ਸੁਧਾਰ ਟਰੱਸਟ ਦੀਆਂ ਗੁਆਚੀਆਂ 120 ਫਾਈਲਾਂ ‘ਲੱਭੀਆਂ’

ਜਲੰਧਰ ਦੇ ਨਗਰ ਸੁਧਾਰ ਟਰੱਸਟ ਦੀਆਂ ਗੁਆਚੀਆਂ 120 ਫਾਈਲਾਂ ‘ਲੱਭੀਆਂ’

ਨਿੱਜੀ ਪੱਤਰ ਪ੍ਰੇਰਕ

ਜਲੰਧਰ, 24 ਮਈ

ਨਗਰ ਸੁਧਾਰ ਟਰੱਸਟ ਦੀਆਂ ਜਿਹੜੀਆਂ 120 ਫਾਈਲਾਂ ਗੁੰਮ ਹੋ ਗਈਆਂ ਸਨ ਉਹ ਲੱਭ ਗਈਆਂ ਹਨ। ਇਸ ਬਾਰੇ ਟਰੱਸਟ ਦੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਬਿਆਨ ਵੀ ਦਰਜ ਕਰਵਾ ਦਿੱਤੇ ਹਨ। ਜਿਹੜੀਆਂ ਫਾਈਲਾਂ ਲੱਭੀਆਂ ਹਨ ਉਨ੍ਹਾਂ ਨੂੰ ਮੁੜ ਕੇ ਰਿਕਾਰਡ ਵਿੱਚ ਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਗਰ ਸੁਧਾਰ ਟਰੱਸਟ ਦੇ ਦਫਤਰ ਵਿਚ 23 ਮਾਰਚ ਨੂੰ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ ਸੀ। ਇਸ ਛਾਪੇ ਤੋਂ ਬਾਅਦ ਹੀ ਕੁੱਝ ਮੁਲਾਜ਼ਮਾ ਨੇ ਫਾਈਲਾਂ ਗੁੰਮ ਕਰ ਦਿੱਤੀਆਂ ਸਨ। ਜਦੋਂ ਵਿਜੀਲੈਂਸ ਨੇ ਕੁੱਝ ਫਾਈਲਾਂ ਦਾ ਰਿਕਾਰਡ ਚੰਡੀਗੜ੍ਹ ਤਲਬ ਕੀਤਾ ਤਾਂ ਮੁਲਾਜ਼ਮਾਂ ਨੇ ਫਾਈਲਾਂ ਗੁੰਮ ਹੋਣ ਦਾ ਰੌਲਾ ਪਾ ਦਿੱਤਾ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਹਰਕਤ ਵਿਚ ਆ ਗਏ ਸਨ ਤੇ ਉਨ੍ਹਾਂ ਨੇ ਸਰਕਾਰੀ ਰਿਕਾਰਡ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ। ਅਜੇ ਇਸ ਮਾਮਲੇ ਦੀ ਜਾਂਚ ਹੋਣੀ ਹੈ ਕਿ ਇਹ ਫਾਈਲਾਂ ਕਿਹੜੇ ਮੁਲਾਜ਼ਮ ਆਪਣੇ ਕੋਲ ਲੈ ਗਏ ਸਨ ਤੇ ਕਿਵੇਂ ਉਨ੍ਹਾਂ ਨੇ ਰਿਕਾਰਡ ਰੂਮ ਵਿੱਚ ਪਹੁੰਚਾਈਆਂ। ਕੁਝ ਪਲਾਟਾਂ ਦੀ ਅਲਾਟਮੈਂਟ ਨੂੰ ਲੈ ਕੇ ਕੀਤੀ ਗਈ ਹੇਰਾਫੇਰੀ ਦੇ ਚੱਲਦਿਆਂ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਤੇ ਉਸ ਦੇ ਪੀਏ ਵਿਰੁੱਧ 420 ਦਾ ਮਾਮਲਾ ਦਰਜ ਕੀਤਾ ਗਿਆ ਸੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All