DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar News: ਸੜਕ ਹਾਦਸੇ ਵਿੱਚ ਦਾਦੀ-ਪੋਤੀ ਦੀ ਮੌਤ

Jalandhar News: ਇਥੋਂ ਦੇ ਲੈਦਰ ਕੰਪਲੈਕਸ ਰੋਡ ’ਤੇ ਐੱਮ ਐੱਸ ਫਾਰਮ ਨੇੜੇ ਸ਼ਨਿਚਰਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਫਾਰਚੂਨਰ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਔਰਤ ਅਤੇ ਇੱਕ ਬੱਚੇ ਦੀ ਮੌਤ ਹੋ ਗਈ,...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
Jalandhar News: ਇਥੋਂ ਦੇ ਲੈਦਰ ਕੰਪਲੈਕਸ ਰੋਡ ’ਤੇ ਐੱਮ ਐੱਸ ਫਾਰਮ ਨੇੜੇ ਸ਼ਨਿਚਰਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਫਾਰਚੂਨਰ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਔਰਤ ਅਤੇ ਇੱਕ ਬੱਚੇ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਕਾਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਘਟਨਾ ਤੋਂ ਬਾਅਦ, ਗੁੱਸੇ ਵਿੱਚ ਆਏ ਰਿਸ਼ਤੇਦਾਰਾਂ ਨੇ ਬਸਤੀ ਬਾਵਾ ਖੇਲ ਪੁਲੀਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਲੋਕਾਂ ਨੇ ਦੋਸ਼ ਲਗਾਇਆ ਕਿ ਫਾਰਚੂਨਰ ਚਾਲਕ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ, ਪਰ ਪੁਲੀਸ ਨੇ ਡਾਕਟਰੀ ਜਾਂਚ ਨਹੀਂ ਕਰਵਾਈ। ਮ੍ਰਿਤਕਾਂ ਦੀ ਪਛਾਣ 52 ਸਾਲਾ ਸ਼ੀਤਲ ਸ਼ਰਮਾ ਅਤੇ 10 ਸਾਲਾ ਮਾਹੀ ਵਜੋਂ ਹੋਈ ਹੈ, ਜੋ ਪਾਰਸ ਸਟੇਟ ਦੇ ਰਹਿਣ ਵਾਲੇ ਹਨ। ਜ਼ਖਮੀ, ਜਿਸਦੀ ਪਛਾਣ ਸੌਰਭ ਵਜੋਂ ਹੋਈ ਹੈ, ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਖਮੀ ਸੌਰਭ ਨੇ ਦੱਸਿਆ ਕਿ ਉਹ ਆਪਣੀ ਮਾਂ, ਸ਼ੀਤਲ ਸ਼ਰਮਾ ਅਤੇ ਧੀ, ਮਾਹੀ ਨਾਲ ਈ-ਰਿਕਸ਼ਾ ਵਿੱਚ ਬਾਬੂ ਜਗਜੀਵਨ ਰਾਮ ਚੌਕ ਨੇੜੇ ਖ੍ਰੀਦਦਾਰੀ ਕਰਨ ਗਿਆ ਸੀ। ਵਾਪਸੀ ਮੌਕੇ ਜਦੋਂ ਉਹ ਲੈਦਰ ਕੰਪਲੈਕਸ ਰੋਡ 'ਤੇ ਐੱਮ ਐੱਸ ਫਾਰਮ ਦੇ ਨੇੜੇ ਪਹੁੰਚੇ, ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਸੌਰਭ ਨੇ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਮਾਂ ਅਤੇ ਧੀ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ, ਪਰਿਵਾਰ ਅਤੇ ਹੋਰਾਂ ਨੇ ਬਸਤੀ ਬਾਵਾ ਖੇਲਾ ਪੁਲੀਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਕਾਰ ਚਾਲਕ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ ਅਤੇ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ, ਭੱਜਣ ਦੌਰਾਨ ਹੋਰ ਥਾਵਾਂ 'ਤੇ ਹੋਰ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ।

ਏਸੀਪੀ ਵੈਸਟ ਆਤਿਸ਼ ਭਾਟੀਆ ਨੇ ਕਿਹਾ ਕਿ ਪੁਲੀਸ ਟੀਮ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਅਤੇ  ਡਰਾਈਵਰ ਦਾ ਡਾਕਟਰੀ ਮੁਆਇਨਾ ਕੀਤਾ ਗਿਆ ਹੈ।

Advertisement
Advertisement
×