DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar News: ਪੁਲੀਸ ਨੇ ਚਾਰ ਸ਼ੂਟਰਾਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ

ਅੱਠ ਪਿਸਟਲ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ

  • fb
  • twitter
  • whatsapp
  • whatsapp
featured-img featured-img
ਪੁਲੀਸ ਸ਼ੂਟਰਾਂ ਕੋਲੋਂ ਫੜੇ ਹੋਏ ਹਥਿਆਰ ਦਿਖਾਉਂਦੇ ਹੋਏ। ਫੋਟੋ; ਵਿਰਦੀ
Advertisement

ਜਲੰਧਰ ਕਮਿਸ਼ਨਰੇਟ ਪੁਲੀਸ ਅਤੇ ਸੀਆਈਏ ਸਟਾਫ ਨੇ ਗੈਂਗਸਟਰ ਗੋਲਡੀ ਬਰਾੜ ਦੇ ਚਾਰ ਸੂਟਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਅੱਠ ਨਜਾਇਜ਼ ਪਿਸਟਲ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ ਜੈਅੰਤਪੁਰੀ, ਏਸੀਪੀ ਅਮਰਬੀਰ ਸਿੰਘ ਅਤੇ ਇੰਚਾਰਜ ਸੀਆਈਏ ਸੁਰਿੰਦਰ ਕੁਮਾਰ ਨੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਦੇ ਸ਼ੂਟਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਰਣਨੀਤੀ ਬਣਾਈ ਸੀ।

ਉਨ੍ਹਾਂ ਦੱਸਿਆ ਕਿ ਜਲੰਧਰ ਕੈਂਟ ਰੋਡ ਗਸ਼ਤ ਦੌਰਾਨ ਉਹਨਾਂ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਸਵਿਫਟ ਕਾਰ ਵਿੱਚ ਅਸਲਾ ਲੈ ਕੇ ਘੁੰਮ ਰਹੇ ਹਨ। ਪੁਲੀਸ ਨੇ ਡੇਅਰੀ ਕੰਪਲੈਕਸ ਜਮਸ਼ੇਰ ਤੋਂ ਅਰਬਨ ਸਟੇਟ ਫੇਸ ਦੋ ਨੂੰ ਜਾਂਦੀ ਸੜਕ ’ਤੇ ਨਾਕਾਬੰਦੀ ਕਰਕੇ ਸਿਲਵਰ ਰੰਗ ਦੀ ਸਵਿਫਟ ਕਾਰ ਨੂੰ ਰੋਕ ਕੇ ਚੈੱਕ ਕੀਤਾ ਤਾਂ ਚਾਰ ਸ਼ੂਟਰਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਫੜੇ ਗਏ ਸ਼ੂਟਰਾਂ ਦੀ ਪਹਿਚਾਣ ਸੁਖਵੰਤ ਸਿੰਘ ਸੁੱਖਾ ਸੇਖੋ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਥਾਣਾ ਕਰਤਾਰਪੁਰ, ਜੁਗਰਾਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਧੀਰਪੁਰ ਥਾਣਾ ਕਰਤਾਰਪੁਰ, ਗੁਰਪ੍ਰੀਤ ਸਿੰਘ ਪੁੱਤਰ ਧਰਮਪਾਲ ਵਾਸੀ ਮਲੀਆ ਥਾਣਾ ਲੋਹੀਆਂ ਅਤੇ ਨੀਦ ਪੁੱਤਰ ਸੇਵਾ ਰਾਮ ਵਾਸੀ ਬਾਜ਼ੀਗਰ ਮੁਹੱਲਾ ਰਾਮਾ ਮੰਡੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਸ਼ੂਟਰਾਂ ਕੋਲੋਂ ਅੱਠ ਪਿਸਟਲ, 45 ਜ਼ਿੰਦਾ ਕਾਰਤੂਸ ਅਤੇ ਸਵਿਫਟ ਕਾਰ ਬਰਾਮਦ ਹੋਈ ਹੈ।

Advertisement

ਪੁਲੀਸ ਮੁਤਾਬਿਕ ਗੈਂਗਸਟਰ ਸੁਖਵੰਤ ਸਿੰਘ ਦੀ ਉਮਰ 28 ਸਾਲ ਹੈ ਅਤੇ ਉਸ ਨੇ ਬੀਏ ਤੱਕ ਪੜ੍ਹਾਈ ਕੀਤੀ ਹੋਈ ਹੈ। ਉਹ ਆਪਣੇ ਤਿੰਨ ਸਾਥੀਆਂ ਨਾਲ ਰਲ ਕੇ ਗੋਲਡੀ ਬਰਾੜ ਦੇ ਕਹਿਣ ’ਤੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕਤਲ ਕਰਨ ਗੋਲੀਆਂ ਚਲਾਉਣ ਤੇ ਫਿਰੌਤੀਆਂ ਮੰਗਦੇ ਸਨ।

ਉਨ੍ਹਾਂ ਦੱਸਿਆ ਕਿ ਸੁਖਵੰਤ ਖਿਲਾਫ ਦਸ, ਜੁਗਰਾਜ ਖਿਲਾਫ ਚਾਰ, ਗੁਰਪ੍ਰੀਤ ਖਿਲਾਫ ਚਾਰ ਮੁਕਦਮੇ ਦਰਜ ਹਨ ਜਦੋਂ ਕਿ ਫੜੇ ਗਏ ਚੌਥੇ ਸ਼ੂਟਰ ਖਿਲਾਫ ਪਹਿਲਾਂ ਕੋਈ ਮੁਕਦਮਾ ਦਰਜ ਨਹੀਂ ਹੈ। ਇਸ ਸਬੰਧੀ ਪੁਲੀਸ ਡਿਵੀਜ਼ਨ ਨੰਬਰ ਸੱਤ ਵਿੱਚ ਮੁਕਦਮਾ ਦਰਜ ਕੀਤਾ ਹੈ।

ਫੋਟੋ ਕੈਪਸ਼ਨ ਪੁਲੀਸ ਸ਼ੂਟਰਾਂ ਕੋਲੋਂ ਫੜੇ ਹੋਏ ਹਥਿਆਰ ਦਿਖਾਉਂਦੇ ਹੋਏ। ਫੋਟੋ; ਵਿਰਦੀ

Advertisement
×