DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar News: ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਪੁਲੀਸ ਨੇ ਤਿੰਨ ਦਬੋਚੇ

ਜਲੰਧਰ ਵਿੱਚ ਇੱਕ ਲੜਕੀ ਨੂੰ ਛੇ ਵਿਅਕਤੀਆਂ ਵੱਲੋਂ ਕਾਰ ਵਿੱਚ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਲੋਂੜੀਦੇ ਤਿੰਨ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਤਿੰਨ ਹੋਰ ਲੋਂੜੀਦੇ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫਤ ਤੋਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਜਲੰਧਰ ਵਿੱਚ ਇੱਕ ਲੜਕੀ ਨੂੰ ਛੇ ਵਿਅਕਤੀਆਂ ਵੱਲੋਂ ਕਾਰ ਵਿੱਚ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਲੋਂੜੀਦੇ ਤਿੰਨ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਤਿੰਨ ਹੋਰ ਲੋਂੜੀਦੇ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹਨ। ਇਸ ਗੰਭੀਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਕਾਰ ਬਰਾਮਦ ਕਰ ਲਈ ਹੈ।

ਇਸ ਸਬੰਧੀ ਥਾਣਾ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ 28 ਅਪਰੈਲ ਨੂੰ ਸਿਵਲ ਹਸਪਤਾਲ ਨੇੜਿਓਂ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਲੜਕੀ ਨੂੰ ਜਬਰਨ ਕਾਰ ਵਿੱਚ ਬਿਠਾ ਕੇ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕੀਤਾ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਪੀੜਿਤ ਲੜਕੀ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰਕੇ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Advertisement

ਉਨ੍ਹਾਂ ਦੱਸਿਆ ਕੀ ਪੀੜਤ ਲੜਕੀ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਜਗਜੀਤ ਉਰਫ ਜੱਗਾ ਉਸ ਨੂੰ ਜਬਰਨ ਕਾਰ ਵਿੱਚ ਬਿਠਾ ਕੇ ਕਿਧਰੇ ਲੈ ਗਿਆ ਸੀ ਅਤੇ ਉੱਥੇ ਮੌਜੂਦ ਉਸ ਦੇ ਸਾਥੀਆਂ ਨੇ ਉਸ ਨਾਲ ਜਬਰ ਜਨਾਹ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਜਗਜੀਤ ਉਰਫ ਜੱਗਾ ਵਾਸੀ ਗੋਇੰਦਵਾਲ ਸਾਹਿਬ, ਕਰਨ ਮਹਿਰਾ ਨਿਵਾਸੀ ਬਲਦੇਵ ਨਗਰ ਅਤੇ ਅਰਜੁਨ ਨਿਵਾਸੀ ਉਪਕਾਰ ਨਗਰ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲੋੜੀਂਦੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਪੁਲੀਸ ਛਾਪੇਮਾਰੀ ਕਰ ਰਹੀ ਹੈ।

Advertisement

Advertisement
×