DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar News : ਪੁਲੀਸ ਨੇ 19 ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ; ਭਾਰੀ ਮਾਤਰਾ 'ਚ ਨਸ਼ਾ ਬਰਾਮਦ

ਨਸ਼ਾ ਵੇਚਣ ਵਾਲੇ 23 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ 

  • fb
  • twitter
  • whatsapp
  • whatsapp
featured-img featured-img
ਪੁਲਿਸ ਅਧਿਕਾਰੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ
Advertisement
ਕਮਿਸ਼ਨਰੇਟ ਪੁਲੀਸ ਨੇ ਜਲੰਧਰ ਸ਼ਹਿਰ ਦੇ 19 ਇਲਾਕਿਆਂ ਵਿੱਚ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ ਚਲਾ ਕੇ ਨਸ਼ਾ ਵੇਚਣ ਵਾਲੇ 23 ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ।
ਇਸ ਸਬੰਧੀ ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਏ ਡੀ ਸੀ ਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋ, ਏ ਡੀ ਸੀ ਪੀ ਸਿਟੀ-1 ਆਕਰਸ਼ੀ ਜੈਨ ਅਤੇ ਏ ਡੀ ਸੀ ਪੀ ਪਰਮਜੀਤ ਸਿੰਘ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਅਤੇ ਛਾਪੇਮਾਰੀ ਕਰਕੇ ਕੀਤੀ ਗਈ ਤਲਾਸ਼ੀ ਦੌਰਾਨ ਇੱਕ ਕਿਲੋ 582 ਗਰਾਮ ਹੈਰੋਇਨ, 500 ਗਰਾਮ ਗਾਂਜਾ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਨੂੰ ਚਲਾਉਣ ਲਈ ਹਲਕਾ ਐੱਸ ਐੱਚ ਓ ਸਮੇਤ 200 ਤੋਂ ਵੱਧ ਪੁਲੀਸ ਕਰਮਚਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਕਾਨੂੰਨ ਵਿਵਸਥਾ ਹੋਰ ਮਜ਼ਬੂਤ ਕਰਨ ਲਈ ਪੰਜਾਬ ਪੁਲੀਸ ਵਚਨਬੱਧ ਹੈ।

Advertisement

Advertisement
Advertisement
×