DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Jalandhar: ਪੁਲੀਸ ਨੇ ਦੋ ਨਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਣੇ ਫੜ੍ਹੇ ਦੋ ਮੁਲਜ਼ਮ

ਸੀਆਈਏ ਸਟਾਫ਼ ਨੇ ਨਾਕਾਬੰਦੀ ਕਰ ਕੇ ਕੀਤੀ ਕਾਰਵਾਈ

  • fb
  • twitter
  • whatsapp
  • whatsapp
featured-img featured-img
 ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਕਾਬੂ ਕੀਤੇ ਗਏ ਦੋ ਸ਼ੂਟਰ। ਫੋਟੋ; ਗੁਰਨੇਕ ਸਿੰਘ ਵਿਰਦੀ
Advertisement

ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੀਆਈਏ (CIA) ਸਟਾਫ਼ ਨੇ ਦੋ ਸ਼ੂਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਨਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇੰਸਪੈਕਟਰ ਸੁਰਿੰਦਰ ਕੁਮਾਰ ਅਤੇ ਸੀਆਈਏ ਸਟਾਫ਼ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਮਕਸੂਦਾਂ ਚੌਂਕ ਵਿੱਚ ਨਾਕਾ ਲਗਾਇਆ ਹੋਇਆ ਸੀ।

ਵਿਦੇਸ਼ੀ ਗੈਂਗਸਟਰਾਂ ਨਾਲ ਸਬੰਧ ਅਤੇ ਅਪਰਾਧਿਕ ਗਤੀਵਿਧੀਆਂ

Advertisement

ਪੁਲੀਸ ਨੂੰ ਜਾਣਕਾਰੀ ਸੀ ਕਿ ਵਿਸ਼ਾਲ ਕੁਮਾਰ (ਪੁੱਤਰ ਜਗਦੀਸ਼ ਕੁਮਾਰ, ਵਾਸੀ ਮੁਜ਼ੱਫ਼ਰ, ਥਾਣਾ ਨਕੋਦਰ, ਜ਼ਿਲ੍ਹਾ ਜਲੰਧਰ) ਅਤੇ ਮਾਨਵਜੀਤ ਸਿੰਘ (ਪੁੱਤਰ ਪਰਮਜੀਤ ਸਿੰਘ, ਵਾਸੀ ਮੁਜ਼ੱਫ਼ਰ, ਥਾਣਾ ਨਕੋਦਰ, ਜ਼ਿਲ੍ਹਾ ਜਲੰਧਰ) ਇਸ ਸਮੇਂ ਵਿਦੇਸ਼ਾਂ ਵਿੱਚ ਬੈਠੇ ਆਪਣੇ ਸਾਥੀਆਂ ਰਾਹੀਂ ਗ਼ੈਰ-ਕਾਨੂੰਨੀ ਗਤੀਵਿਧੀਆਂ ਚਲਾ ਰਹੇ ਹਨ ਅਤੇ ਕਥਿਤ ਤੌਰ 'ਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ।

Advertisement

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਗਰੋਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਧਮਕੀਆਂ ਦੇਣ, ਰੇਕੀ ਕਰਵਾਉਣ, ਫਿਰੌਤੀ ਦੀ ਮੰਗ ਕਰਨ ਅਤੇ ਨਿਸ਼ਾਨਾ ਬਣਾ ਕੇ ਹਿੰਸਕ ਵਾਰਦਾਤਾਂ ਕਰਵਾਉਣ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ।

ਮੁਕੱਦਮਾ ਦਰਜ ਅਤੇ ਅਦਾਲਤੀ ਰਿਮਾਂਡ

ਇਸ ਸਬੰਧੀ ਪੁਲੀਸ ਨੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਮੁਕੱਦਮਾ ਦਰਜ ਕਰਕੇ ਫੜੇ ਗਏ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਨ੍ਹਾਂ ਦੇ ਅਪਰਾਧਿਕ ਲਿੰਕ, ਵਿੱਤੀ ਲੈਣ-ਦੇਣ ਅਤੇ ਬੈਂਕ ਖਾਤਿਆਂ ਦੀ ਜਾਣਕਾਰੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement
×