ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੋਬਾਈਲ ਖੋਹ ਕੇ ਫ਼ਰਾਰ ਹੋਏ ਤਿੰਨ ਝਪਟਮਾਰ ਜਲੰਧਰ ਪੁਲੀਸ ਵੱਲੋਂ ਕਾਬੂ

ਅਵਨੀਤ ਕੌਰ ਜਲੰਧਰ, 9 ਸਤੰਬਰ Jalandhar News: ਸ਼ਹਿਰ ਦੀ ਪੁਲੀਸ ਨੇ ਸ਼ਨਿੱਚਰਵਾਰ ਨੂੰ ਵਾਪਰੀ ਮੋਬਾਈਲ ਫੋਨ ਖੋਹਣ ਦੀ ਘਟਨਾ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੀੜਤ ਲਕਸ਼ਮੀ ਅਤੇ...
ਜਲੰਧਰ ਪੁਲੀਸ ਵੱਲੋ ਕਾਬੂ ਕੀਤੇ ਗਏ ਵਿਅਕਤੀ।
Advertisement

ਅਵਨੀਤ ਕੌਰ

ਜਲੰਧਰ, 9 ਸਤੰਬਰ

Advertisement

Jalandhar News: ਸ਼ਹਿਰ ਦੀ ਪੁਲੀਸ ਨੇ ਸ਼ਨਿੱਚਰਵਾਰ ਨੂੰ ਵਾਪਰੀ ਮੋਬਾਈਲ ਫੋਨ ਖੋਹਣ ਦੀ ਘਟਨਾ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੀੜਤ ਲਕਸ਼ਮੀ ਅਤੇ ਉਸ ਦੀ ਭੈਣ ਕੰਮ ਤੋਂ ਘਰ ਪਰਤ ਰਹੀਆਂ ਸਨ, ਇੱਕ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਨੇ ਉਨ੍ਹਾਂ ਨੂੰ ਘਰ ਦੇ ਬਾਹਰ ਰੋਕ ਲਿਆ ਅਤੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲਕਸ਼ਮੀ ਨੇ ਮੋਟਰਸਾਈਕਲ ਦੇ ਪਿੱਛੇ ਬੈਠੇ ਝਪਟਮਾਰਾਂ ਵਿੱਚੋਂ ਇੱਕ ਨੂੰ ਫੜ੍ਹ ਲਿਆ ਜਿਸ ਕਾਰਨ ਮੋਟਰਸਾਈਕਲ ਸਵਾਰ ਉਸਨੂੰ ਕੁਝ ਦੂਰੀ ਤੱਕ ਘੜੀਸ ਕੇ ਲੈ ਗਏ। ਜਿਸ ਕਾਰਨ ਉਸਦੇ ਕਈ ਸੱਟਾਂ ਲੱਗੀਆਂ

ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਪਵਨਪ੍ਰੀਤ ਸਿੰਘ ਉਰਫ਼ ਬੱਗਾ, ਗਗਨਦੀਪ ਸਿੰਘ ਉਰਫ਼ ਗਗਨ ਅਤੇ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਜਲੰਧਰ ਵਜੋਂ ਹੋਈ ਹੈ, ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

 

 

 

 

 

#Jakandhar News  #Jalandhar Police #District Jalandhar

Advertisement
Tags :
Jalandhar News