ਜਲੰਧਰ ਪੁਲੀਸ ਦੀ ਵੱਡੀ ਕਾਰਵਾਈ: ਨਾਜਾਇਜ਼ ਹਥਿਆਰਾਂ ਦੇ ਅੰਤਰਰਾਜੀ 7 ਤਸਕਰਾਂ ਕੋਲੋਂ 12 ਪਿਸਤੌਲ ਬਰਾਮਦ

ਪਾਲ ਸਿੰਘ ਨੌਲੀ
ਜਲੰਧਰ, 20 ਸਤੰਬਰ

ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵੱਡੀ ਕਾਰਵਾਈ ਕਰਦਿਆ ਨਾਜ਼ਾਇਜ ਹਥਿਆਰਾਂ ਸਮੇਤ 7 ਜਣਿਆਂ ਨੂੰ ਕਾਬੂ ਕੀਤਾ ਹੈ। ਕਮਿਸ਼ਨਰੇਟ ਪੁਲੀਸ ਦੇ ਸੀਆਈਏ ਸਟਾਫ ਵੱਲੋਂ ਫੜੇ ਗਏ ਨੌਜਵਾਨਾਂ ਕੋਲੋਂ ਪੁਲੀਸ ਨੇ 32 ਬੋਰ ਦੇ 12 ਪਿਸਤੌਲ ਤੇ 15 ਕਾਰਤੂਸ ਬਰਾਮਦ ਕੀਤੇ ਹਨ। ਨੌਜਵਾਨਾਂ ਵਿੱਚੋਂ ਕਈਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਨੇ ਇਹ ਕਥਿਤ ਦੋਸ਼ੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅਤੇ ਹਰਿਆਣਾ ਤੋਂ ਫੜੇ ਗਏ ਹਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ ਨੂੰ ਥਾਣਾ ਬਸਤੀ ਬਾਵਾ ਬਾਵਾ ਖੇਲ ਦੇ ਇਲਾਕੇ ਵਿੱਚ ਅਭਿਨਵ ਮਿਸ਼ਰਾ ਵਾਸੀ ਯੂਪੀ ਨੂੰ ਗੋਲ਼ੀ ਮਾਰਨ ਦੀ ਸੂਚਨਾ ਮਿਲੀ ਸੀ ਜੋ ਕਿ ਗਲੋਬਲ ਹਸਪਤਾਲ ਵਿੱਚ ਦਾਖ਼ਲ ਸੀ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਸੀਆਈਏ ਸਟਾਫ ਦੀ ਪੁਲੀਸ ਨੂੰ ਦਿੱਤੀ ਗਈ। ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਅਭਿਨਵ ਮਿਸ਼ਰਾ, ਸੂਰਜ ਕੁਮਾਰ ਵਾਸੀ ਰਾਜਨ ਨਗਰ ਦੇ ਘਰ ਵਪਾਰ ਦੇ ਸਿਲਸਿਲੇ ਵਿੱਚ ਆਉਂਦਾ ਜਾਂਦਾ ਸੀ। ਸੂਰਜ ਕੁਮਾਰ ਵੀ ਮੱਧ ਪ੍ਰਦੇਸ਼ ਤੋਂ ਅਭਿਨਵ ਮਿਸ਼ਰਾ ਨਾਲ ਮਿਲ ਕੇ ਉਥੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ `ਚ ਸਪਲਾਈ ਕਰਦੇ ਸਨ। ਸੂਰਜ ਕੁਮਾਰ ਨੂੰ ਸ਼ੱਕ ਸੀ ਕਿ ਅਭਿਨਵ ਮਿਸ਼ਰਾ ਉਸ ਦੇ ਘਰ ਦੀਆਂ ਔਰਤਾਂ ’ਤੇ ਬੁਰੀ ਨਜ਼ਰ ਰੱਖਦਾ ਹੈ, ਜਿਸ ਕਾਰਨ ਉਸ ਨੇ ਅਭਿਨਵ ਮਿਸ਼ਰਾ ਨੂੰ ਗੋਲ਼ੀ ਮਾਰ ਦਿੱਤੀ ਸੀ। ਪੁਲੀਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਸੂਰਜ ਕੁਮਾਰ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਸੀ। ਪੁਲੀਸ ਨੂੰ ਉਥੋਂ 4 ਪਿਸਤੌਲ, 9 ਕਾਰਤੂਸ ਤੇ ਇੱਕ ਖਾਲੀ ਖੋਲ ਬਰਾਮਦ ਹੋਇਆ ਸੀ। ਪੁਲੀਸ ਨੇ ਜਦੋਂ ਸਰੂਜ ਕੁਮਾਰ ਕੋਲੋ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਤਾਂ ਇਹ ਖੁਲਾਸਾ ਹੋਇਆ ਕਿ ਉਹ ਅਭਿਨਵ ਮਿਸ਼ਰਾ ਨਾਲ ਮਿਲਕੇ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਅਪਰਾਧੀਆਂ ਨੂੰ ਸਪਲਾਈ ਕਰ ਚੁੱਕੇ ਹਨ।

ਪੁਲੀਸ ਨੇ ਵਿਜੈ ਕੁਮਾਰ ਵਾਸੀ ਆਦਮਪੁਰ, ਜੀਵਨ ਜੀਤ ਸਿੰਘ ਵਾਸੀ ਅੰਮ੍ਰਿਤਸਰ, ਸਾਹਿਲ ਸੈਣੀ ਵਾਸੀ ਪਠਾਨਕੋਟ, ਅੰਮ੍ਰਿਤਪਾਲ ਸਿੰਘ ਵਾਸੀ ਬਟਾਲਾ, ਕੇਸ਼ਵ ਖੇੜਾ ਵਾਸੀ ਅੰਮ੍ਰਿਤਸਰ ਅਤੇ ਹਰਮਨਦੀਪ ਸਿੰਘ ਵਾਸੀ ਫਤਹਿਗੜ੍ਹ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੀ ਨਾਜਾਇਜ਼ ਪਿਸਟਲ ਬਰਾਮਦ ਕਰ ਲਏ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਸੂਰਜ ਕੁਮਾਰ ਹਾਲੇ ਪੁਲੀਸ ਦੀ ਹਿਰਾਸਤ ਵਿੱਚ ਹੈ ਜਦਕਿ ਬਾਕੀਆਂ ਨੂੰ ਜੁਡੀਸ਼ੀਅਲ ਹਿਰਾਸਤ `ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਅਭਿਨਵ ਮਿਸ਼ਰਾ ਵੀ ਅਜੇ ਨਿੱਜੀ ਤੇ ਪੁਲੀਸ ਦੀ ਹਿਰਾਸਤ ਵਿੱਚ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All