DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jalandhar Road Accident: ਜਲੰਧਰ-ਪਠਾਨਕੋਟ ਮਾਰਗ ’ਤੇ ਸੜਕ ਹਾਦਸੇ ਵਿਚ ਤਿੰਨ ਹਲਾਕ

ਕਾਰ ਦੇ ਡਰਾਈਵਰ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Jalandhar Road Accident: ਜਲੰਧਰ ਪਠਾਨਕੋਟ ਕੌਮੀ ਮਾਰਗ ’ਤੇ ਜਹੂਰਾ ਫ਼ਾਟਕ ’ਤੇ ਅੱਜ ਇਕ ਸੜਕ ਹਾਦਸੇ ਵਿਚ ਬਾਅਦ ਤਿੰਨ ਜਣੇ ਹਲਾਕ ਹੋ ਗਏ ਜਦਕਿ ਦੋ ਜ਼ਖ਼ਮੀ ਹੋ ਗਏ। ਇਹ ਹਾਦਸਾ ਦੁਪਹਿਰ ਵੇਲੇ ਵਾਪਰਿਆ।

ਜਾਣਕਾਰੀ ਅਨੁਸਾਰ ਇਕ ਕਾਰ ਜਲੰਧਰ ਤੋਂ ਜੰਮੂ ਜਾ ਰਹੀ ਸੀ। ਇਸ ਕਾਰ ਦਾ ਡਰਾਈਵਰ ਅਚਾਨਕ ਸੰਤੁਲਨ ਗੁਆ ਬੈਠਾ ਤੇ ਇਹ ਕਾਰ ਸਫ਼ੈਦੇ ਦੇ ਦਰੱਖ਼ਤ ਨਾਲ ਜਾ ਟਕਰਾਈ।

Advertisement

ਇਸ ਦੌਰਾਨ ਦਰੱਖਤ ਨਾਲ ਬੈਠੇ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕਾਰ ਸਵਾਰ ਦੋ ਜਣਿਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਕਾਰ ਵਿਚ ਚਾਰ ਜਣੇ ਸਵਾਰ ਸਨ।

Advertisement

ਜ਼ਖਮੀਆਂ ਨੂੰ ਸਿਵਲ ਹਸਪਤਾਲ ਟਾਂਡਾ ਭੇਜਿਆ ਗਿਆ ਹੈ। ਪੁਲੀਸ ਥਾਣਾ ਭੋਗਪੁਰ ਨੇ ਮੌਕੇ ’ਤੇ ਜਾ ਕੇ ਕਾਰਵਾਈ ਆਰੰਭ ਦਿੱਤੀ ਹੈ।

Advertisement
×