ਕਿਰਤੀ ਕਿਸਾਨ ਯੂਨੀਅਨ ਦਾ ਜਥਾ ਲਖੀਮਪੁਰ ਖੀਰੀ ਰਵਾਨਾ : The Tribune India

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਲਖੀਮਪੁਰ ਖੀਰੀ ਰਵਾਨਾ

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਲਖੀਮਪੁਰ ਖੀਰੀ ਰਵਾਨਾ

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਬਿਲਗਾ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੁੰਦਾ ਹੋਇਆ।

ਨਿੱਜੀ ਪੱਤਰ ਪ੍ਰੇਰਕ

ਜਲੰਧਰ ,17 ਅਗਸਤ

ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ (ਯੂ.ਪੀ) ’ਚ ਭਾਜਪਾ ਦੇ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਅਸ਼ੀਸ਼ ਮਿਸ਼ਰਾ ਵੱਲੋਂ ਗੱਡੀ ਹੇਠ ਦਰੜ ਕੇ ਮਾਰੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਏ ਜਾ ਰਹੇ 72 ਘੰਟੇ ਦੇ ਧਰਨੇ ’ਚ ਸ਼ਾਮਿਲ ਹੋਣ ਲਈ ਬਿਲਗੇ ਸਟੇਸ਼ਨ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਜਥਾ ਰਵਾਨਾ ਹੋਇਆ।

ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਜ਼ਿਲ੍ਹਾ ਆਗੂ ਗੁਰਨਾਮ ਸਿੰਘ ਤੱਗੜ, ਯੂਥ ਵਿੰਗ ਦੇ ਜ਼ਿਲ੍ਹਾ ਆਗੂ ਤਰਪ੍ਰੀਤ ਉੱਪਲ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਭਾਵੇਂ ਕਿਸਾਨਾਂ ਨੇ ਦਿੱਲੀ ਅੰਦੋਲਨ ਜਿੱਤ ਲਿਆ ਸੀ ਪਰ ਇਸ ਦੌਰਾਨ ਯੂ.ਪੀ. ਦੇ ਲਖੀਮਪੁਰ ਖੀਰੀ ਵਿੱਚ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਅਸ਼ੀਸ਼ ਮਿਸ਼ਰਾ ਵੱਲੋਂ ਆਪਣੀ ਗੱਡੀ ਨਾਲ ਕਈ ਕਿਸਾਨਾਂ ਨੂੰ ਦਰੜ ਦਿੱਤਾ ਸੀ। ਇਸ ਘਟਨਾ ਵਿੱਚ ਕਿਸਾਨ ਸ਼ਹੀਦ ਹੋ ਗਏ ਸਨ। ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ `ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਵਿੱਚ 72 ਘੰਟੇ ਦਾ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਕਿਸਾਨ ਰਵਾਨਾ ਹੋਏ ਹਨ। ਕਿਸਾਨਾਂ ਨੂੰ ਰਵਾਨਾ ਕਰਨ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਆਗੂ ਬਲਿਹਾਰ ਕੌਰ ਸੈਦੋਵਾਲ ਆਦਿ ਹਾਜ਼ਰ ਸਨ।

ਫਗਵਾੜਾ (ਪੱਤਰ ਪ੍ਰੇਰਕ): ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵਫ਼ਦ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਸ਼ੂਗਰ ਮਿੱਲ ਚੌਕ ਧਰਨੇ ਵਾਲੀ ਥਾਂ ਤੋਂ ਰਵਾਨਾ ਹੋਇਆ। ਇਸ ਮੌਕੇ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਮੁਸਾਪੁਰ, ਗੁਰਪਾਲ ਸਿੰਘ ਪਾਲਾ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All