ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab news ਜਥੇਦਾਰਾਂ ਨੂੰ ਗ਼ਲਤ ਢੰਗ ਨਾਲ ਹਟਾਇਆ ਗਿਆ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਨਕੋਦਰ ਦੇ ਗੁਰਦੁਆਰੇ ’ਚ ਨਤਮਸਤਕ ਹੋਏ; ਬੀਬੀ ਜਗੀਰ ਕੌਰ, ਚੰਦੂਮਾਜਰਾ, ਵਡਾਲਾ ਤੇ ਬਾਗੀ ਧੜੇ ਦੇ ਹੋਰ ਅਕਾਲੀ ਦਲ ਆਗੂ ਰਹੇ ਮੌਜੂਦ
ਗਿਆਨੀ ਹਰਪ੍ਰੀਤ ਸਿੰਘ ਦੀ ਫਾਈਲ ਫੋਟੋ।
Advertisement

ਹਤਿੰਦਰ ਮਹਿਤਾ

ਜਲੰਧਰ, 12 ਮਾਰਚ

Advertisement

Punjab news ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰਾਂ ਨੂੰ ਗ਼ਲਤ ਢੰਗ ਨਾਲ ਅਹੁਦਿਆਂ ਤੋਂ ਹਟਾਇਆ ਗਿਆ ਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਮੌਕੇ ਸਿੱਖ ਰਵਾਇਤਾਂ ਦੀ ਉਲੰਘਣਾ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਬੁੱਧਵਾਰ ਨੂੰ ਨਕੋਦਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਬਾਗੀ ਧੜੇ ਦੇ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਆਗੂ ਵੀ ਮੌਜੂਦ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਧਰਮ ਪ੍ਰਚਾਰ ਲਈ ਆਪਣੇ ਗ੍ਰਹਿ ਜ਼ਿਲ੍ਹੇ ਪਹੁੰਚੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਸਿੱਖ ਨਾਲ ਕੋਈ ਦੁਸ਼ਮਣੀ ਨਹੀਂ ਹੈ। ਜਿਸ ਵਿਅਕਤੀ ਨੂੰ ਉਨ੍ਹਾਂ ਦੀ ਥਾਂ ਜਥੇਦਾਰ ਦਾ ਚਾਰਜ ਦਿੱਤਾ ਗਿਆ ਹੈ ਉਹ ਵੀ ਸਿੱਖ ਹੈ, ਪਰ ਜਥੇਦਾਰਾਂ ਨੂੰ ਅਹੁਦਿਆਂ ਤੋਂ ਫਾਰਗ ਕਰਨ ਲਈ ਅਪਣਾਇਆ ਗਿਆ ਤਰੀਕਾ ਗਲਤ ਅਤੇ ਸਿੱਖਾਂ ਲਈ ਦੁਖਦਾਈ ਫੈਸਲਾ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਉਹ ਗੁਰੂ ਘਰ ਦੇ ਰਾਖੇ ਹਨ। ਲੋਕਾਂ ਨੂੰ ਇਕਜੁੱਟ ਕਰਨ ਲਈ ਹਰ ਸ਼ਹਿਰ ਵਿਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੂੰ ਇਹ ਸੰਦੇਸ਼ ਦੇਣ ਲਈ ਨਕੋਦਰ ਪਹੁੰਚੇ ਹਨ ਕਿ ਸਿੱਖ ਕੌਮ ਨੇ ਇਕਜੁੱਟ ਰਹਿਣਾ ਹੈ ਅਤੇ ਉਨ੍ਹਾਂ ਦਾ ਸੰਕਲਪ ਅਤੇ ਉਨ੍ਹਾਂ ਦੀ ਸ਼ਾਨ ਤਾਂ ਹੀ ਕਾਇਮ ਰਹੇਗੀ ਜਦੋਂ ਉਹ ਆਪਣੇ ਮਾਰਗ ’ਤੇ ਚੱਲਣਗੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਕਹਿੰਦੇ ਹਨ ਕਿ ਇਸ ਫੈਸਲੇ ਬਾਰੇ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ ਤਾਂ ਉਹ ਗਲਤ ਹੈ। ਕਿਉਂਕਿ ਮੰਨਣ ਸੀਨੀਅਰ ਅਤੇ ਸਥਾਪਤ ਨੇਤਾ ਹਨ। ਮੰਨਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ। ਇਹ ਪੋਸਟ ਇੱਕ ਵੱਡੀ ਜ਼ਿੰਮੇਵਾਰੀ ਹੈ। ਅਜਿਹੇ ’ਚ ਕਿਸੇ ਵੀ ਫੈਸਲੇ ’ਤੇ ਉਨ੍ਹਾਂ ਦੀ ਸਲਾਹ ਨਾ ਲੈਣਾ ਗਲਤ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਅਜਿਹੇ ਜ਼ਿੰਮੇਵਾਰ ਵਿਅਕਤੀ ਨੂੰ ਕੁਝ ਨਹੀਂ ਦੱਸਿਆ ਜਾਂਦਾ ਅਤੇ ਉਸ ਤੋਂ ਬਿਨਾਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦਾ ਮਤਲਬ ਹੈ ਕਿ ਮਾਮਲੇ ਵਿਚ ਕੁਝ ਗੜਬੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਮਜ਼ਬੂਤ ​​ਹੋਵੇ।

Advertisement
Tags :
Giani Harpreet SinghNakodar
Show comments