DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਪੂਰਥਲਾ: ਕਾਮਿਆਂ ਦੀ ਘਾਟ ਕਾਰਨ ਸਿਵਲ ਹਸਪਤਾਲ ਦਾ ਆਕਸੀਜਨ ਪਲਾਂਟ ਬੰਦ

ਚਾਰ ਦਿਨ ਪਹਿਲਾਂ ਜਲੰਧਰ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ’ਚ ਖ਼ਰਾਬੀ ਕਾਰਨ ਗਈ ਸੀ 3 ਲੋਕਾਂ ਦੀ ਜਾਨ; ਆਕਸੀਜਨ ਪਲਾਂਟ ਦੇ ਸੰਚਾਲਨ ਲਈ ਸਟਾਫ ਲਈ ਸ਼ਿਕਾਇਤਾਂ ’ਤੇ ਹਾਲੇ ਤੱਕ ਕਾਰਵਾਈ ਨਹੀਂ ਹੋਈ: ਸੀਨੀਅਰ ਮੈਡੀਕਲ ਅਫ਼ਸਰ
  • fb
  • twitter
  • whatsapp
  • whatsapp
Advertisement

ਸਥਾਨਕ ਸਿਵਲ ਹਸਪਤਾਲ ਵਿੱਚ ਸਟਾਫ਼ ਦੀ ਘਾਟ ਕਾਰਨ ਆਕਸੀਜਨ ਪਲਾਂਟ ਬੰਦ ਕਰਨਾ ਪੈ ਰਿਹਾ ਹੈ। ਇਹ ਮਾਮਲਾ ਉਦੋਂ ਸਾਹਮਣੇ ਜਲੰਧਰ ਵਿੱਚ 4 ਦਿਨ ਪਹਿਲਾਂ ਸਿਵਲ ਹਸਪਤਾਲ ਦੇ ਵਿੱਚ ਆਕਸੀਜਨ ਪਲਾਂਟ ਵਿੱਚ ਨੁਕਸ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ। ਉੱਧਰ ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਆਕਸੀਜਨ ਪਲਾਂਟਾਂ ਵਰਗੀਆਂ ਜ਼ਰੂਰੀ ਸੇਵਾਵਾਂ ਦਾ ਵਾਰ-ਵਾਰ ਖਰਾਬ ਹੋਣਾ ਜਾਂ ਕੰਮ ਨਾ ਕਰਨਾ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਕੰਮਕਾਜ ਨੁੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ।

ਸਿਵਲ ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਆਕਸੀਜਨ ਪਲਾਂਟ ਪਿਛਲੇ ਕਈ ਦਿਨਾਂ ਤੋਂ ਕੰਮ ਨਹੀਂ ਕਰ ਰਿਹਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਲਾ ਨੇ ਦੱਸਿਆ ਕਿ ਆਕਸੀਜਨ ਪਲਾਂਟ ਨੁੂੰ ਚਲਾਉਣ ਅਤੇ ਸਾਂਭ ਸੰਭਾਲ ਲਈ ਸਟਾਫ ਉਪਲਬਧ ਨਹੀਂ ਹੈ। ਹੁਣ ਤੱਕ ਸਟਾਫ ਦਾ ਕੋਈ ਵੀ ਮੈਂਬਰ ਇਸ ਲਈ ਤਾਇਨਾਤ ਨਹੀਂ ਕੀਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਸ ਬਾਬਤ ਜ਼ਿਲ੍ਹਾ ਅਤੇ ਸੁੂਬੇ ਦੇ ਸਿਹਤ ਅਧਿਕਾਰੀਆਂ ਕੋਲ ਸ਼ਿਕਾਇਤਾਂ ਵੀ ਕੀਤੀਆਂ ਹਨ ਪਰ ਹਾਲੇ ਤੱਕ ਕੋਈ ਐਕਸ਼ਨ ਨਹੀਂ ਲਿਆ ਗਿਆ।

Advertisement

ਹਸਪਤਾਲ ਦੇ ਇੱਕ ਹੋਰ ਸੀਨੀਅਰ ਡਾਕਟਰ ਨੇ ਕਿਹਾ, ‘‘ਸਾਨੂੰ ਮੁੱਢਲੀ ਸੰਚਾਲਨ ਸਹਾਇਤਾ ਤੋਂ ਬਿਨਾਂ ਇਸ ਖ਼ਤਰੇ ਵਾਲੇ ਵਾਤਾਵਰਨ ’ਚ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ। ਇਹ ਮਹਿਜ਼ ਪ੍ਰਸ਼ਾਸਕੀ ਅਸਫ਼ਲਤਾ ਨਹੀਂ ਹੈ ਬਲਕਿ ਇਸ ਦੀ ਘਾਟ ਬਿਨਾਂ ਕੀਮਤੀ ਜਾਨਾਂ ਨੂੰ ਜੋਖਮ ’ਚ ਪਾਇਆ ਜਾ ਰਿਹਾ ਹੈ।’’

ਦੱਸ ਦਈਏ ਕਿ ਚਾਰ ਦਿਨ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ’ਚ ਆਕਸੀਜਨ ਪਲਾਂਟ ਵਿੱਚ ਖ਼ਰਾਬੀ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਤਿੰਨ ਡਾਕਟਰਾਂ ਨੁੂੰ ਮੁਅੱਤਲ ਕਰ ਦਿੱਤਾ ਗਿਆ ਸੀ।

Advertisement
×