DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Kapurthala Toddler Death: ਪਾਣੀ ਨਾਲ ਭਰੀ ਬਾਲਟੀ ’ਚ ਡਿੱਗਣ ਕਾਰਨ ਇੱਕ ਸਾਲਾਂ ਮਾਸੂਮ ਬੱਚੀ ਦੀ ਮੌਤ

ਘਰ ’ਚ ਖੇਡਦਿਆਂ ਵਾਪਰੀ ਘਟਨਾ; ਪਰਿਵਾਰ ’ਚ ਛਾਇਆ ਮਾਤਮ, ਪੁਲੀਸ ਵੱਲੋਂ ਕਾਰਵਾਈ ਸ਼ੁਰੂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕਪੂਰਥਲਾ ਸ਼ਹਿਰ ਦੇ ਤਿਰਲੋਕੀ ਨਾਥ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਬਹੁਤ ਹੀ ਦੁਖਦਾਈ ਹਾਦਸਾ ਵਾਪਰਿਆ, ਜਿੱਥੇ ਆਪਣੇ ਘਰ ਵਿੱਚ ਖੇਡਦਿਆਂ ਪਾਣੀ ਨਾਲ ਭਰੀ ਬਾਲਟੀ ਵਿੱਚ ਡਿੱਗਣ ਕਾਰਨ ਇੱਕ ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ।

ਮ੍ਰਿਤਕ ਬੱਚੀ ਦੀ ਪਛਾਣ ਖ਼ੁਸ਼ੀ (1 ਸਾਲ), ਪੁੱਤਰੀ ਰਵੀ ਮਹਿਤੋ ਵਜੋਂ ਹੋਈ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Advertisement

ਮਿਲੀ ਜਾਣਕਾਰੀ ਅਨੁਸਾਰ ਮਾਸੂਮ ਖ਼ੁਸ਼ੀ ਘਰ ਦੇ ਅੰਦਰ ਖੇਡ ਰਹੀ ਸੀ ਕਿ ਅਚਾਨਕ ਉਹ ਪਾਣੀ ਨਾਲ ਭਰੀ ਬਾਲਟੀ ਵਿੱਚ ਜਾ ਡਿੱਗੀ। ਕੁਝ ਹੀ ਸਮੇਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਦੀ ਨਜ਼ਰ ਬੱਚੀ ’ਤੇ ਪਈ ਤਾਂ ਉਨ੍ਹਾਂ ਨੇ ਤੁਰੰਤ ਉਸ ਨੂੰ ਬਾਲਟੀ ’ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਪਹੁੰਚੇ। ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਸਾਹਿਲ ਗਰਗ ਨੇ ਬੱਚੀ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਕਪੂਰਥਲਾ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
×