ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 21 ਅਗਸਤ
ਕਰਤਾਰਪੁਰ ਪੁਲੀਸ ਨੇ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਡੇਢ ਸੌ ਗਰਾਮ ਹੈਰੋਇਨ ਅਤੇ 78 ਲੱਖ 70 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਦਿਹਾਤੀ ਸਵਰਨ ਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਸ਼ਮੀਰ ਸਿੰਘ ਉਰਫ ਬਿੱਲਾ ਵਾਸੀ ਡੋਗਰਾਂਵਾਲ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ, ਛਿੰਦਾ ਵਾਸੀ ਲੱਖਣ ਖੁਰਦ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਤੇ ਸੁਖਪਾਲ ਸਿੰਘ ਪਿੰਡ ਮੁੱਗੋਵਾਲ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।