ਕੇਜਰੀਵਾਲ ਨੇ ਕਾਰੋਬਾਰੀਆਂ ਕੋਲੋਂ ‘ਆਪ’ ਲਈ ਮੰਗਿਆ ਇੱਕ ਮੌਕਾ

ਕੇਜਰੀਵਾਲ ਨੇ ਕਾਰੋਬਾਰੀਆਂ ਕੋਲੋਂ ‘ਆਪ’ ਲਈ ਮੰਗਿਆ ਇੱਕ ਮੌਕਾ

ਜਲੰਧਰ ਵਿਚ ਉਦਯੋਗਪਤੀਆਂ ਨੂੰ ਮਿਲਦੇ ਹੋਏ ‘ਆਪ’ ਮੁਖੀ ਅਰਵਿੰਦ ਕੇਜਰੀਵਾਲ। -ਫੋਟੋ: ਪੰਜਾਬੀ ਟ੍ਰਿਬਿਊਨ

ਜਲੰਧਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਉਦਯੋਗ, ਵਪਾਰ ਅਤੇ ਕਾਰੋਬਾਰ ਦੇ ਵਿਕਾਸ ਦੀ ਬਿਹਤਰੀ ਲਈ 10 ਵਾਅਦੇ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਸਰਕਾਰ ਬਣਾਉਣ ਵਿੱਚ ਉਹ ਆਪਣਾ ਯੋਗਦਾਨ ਪਾਉਣ। ਇਥੇ ਇੱਕ ਰਿਜ਼ੌਰਟ ਵਿੱਚ ਸ੍ਰੀ ਕੇਜਰੀਵਾਲ ਨੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦਾ ਸਾਥ ਮੰਗਦਿਆਂ ਕਿਹਾ, ‘‘ਤੁਸੀਂ ਕਾਂਗਰਸ ਵਿੱਚ ਕੈਪਟਨ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲਾਂ ਨੂੰ ਪਰਖ਼ ਕੇ ਦੇਖ ਲਿਆ ਹੈ। ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦਿਓ।’’ ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਪਾਰਟੀ ਨੂੰ ਕਾਰੋਬਾਰੀਆਂ ਕੋਲੋਂ ਫ਼ੰਡ ਨਹੀਂ ਚਾਹੀਦੇ ਹਨ, ਉਹ ਸਿਰਫ਼ ਉਨ੍ਹਾਂ ਦਾ ਸਾਥ ਚਾਹੁੰਦੇ ਹਨ। ਸ੍ਰੀ ਕੇਜਰੀਵਲ ਨੇ ਅਪੀਲ ਕੀਤੀ,‘‘ਇੱਕ ਮੌਕਾ ਸਾਨੂੰ ਵੀ ਦਿਓ, ਬਾਕੀ ਸਾਰਿਆਂ ਨੂੰ ਭੁੱਲ ਜਾਓਗੇ।’’ ਉਨ੍ਹਾਂ ‘ਆਪ’ ਦੀ ਦਿੱਲੀ ’ਚ ਬਣੀ ਸਰਕਾਰ ਦੀ ਮਿਸਾਲ ਦਿੱਤੀ। ਉਨ੍ਹਾਂ ਕਿਹਾ ਕਿ ਵਪਾਰ ਅਤੇ ਕਾਰੋਬਾਰ ਲਈ ਦਿੱਲੀ ’ਚ ਕ੍ਰਿਸ਼ਮਾ ਕਰਕੇ ਦਿਖਾਇਆ ਹੈ ਤੇ ਪੰਜਾਬ ’ਚ ਸਰਕਾਰ ਬਣਨ ’ਤੇ ਵੀ ਅਜਿਹਾ ਕਰਕੇ ਦਿਖਾਉਣਗੇ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਪੰਜਾਬ ਦੇ ਕੁੱਝ ਮੰਤਰੀ ਅਤੇ ਵਿਧਾਇਕ ਕਾਰੋਬਰੀਆਂ ਕੋਲੋਂ ਗੁੰਡਾ ਟੈਕਸ ਵਸੂਲਦੇ ਹਨ ਜੋ ਉਨ੍ਹਾਂ ਦੀ ਸਰਕਾਰ ਬਣਨ ’ਤੇ ਬੰਦ ਕਰ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਅਤੇ ਦਸ਼ਾ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਵੱਡੀਆਂ ਪਾਰਟੀਆਂ ‘ਆਪ’ ਨੂੰ ਦੇਖ ਦੇ ਰਾਜਨੀਤਕ ਏਜੰਡੇ ਤੈਅ ਕਰਨ ਲੱਗ ਪਈਆਂ ਹਨ। ਇਸ ਮੌਕੇ ਜਰਨੈਲ ਸਿੰਘ, ਰਾਘਵ ਚੱਢਾ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਮਾਸਟਰ ਬਲਦੇਵ ਸਿੰਘ, ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਆਗੂ ਮੌਜੂਦ ਸਨ।

‘ਆਪ’ ਨੇ ਦਿੱਤਾ ਕਾਂਗਰਸ ਅਤੇ ਬਾਦਲ ਦਲ ਨੂੰ ਝਟਕਾ

ਅੱਜ ਇਥੇ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਝਟਕਾ ਦਿੱਤਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ ’ਚ ਪਠਾਨਕੋਟ ਤੋਂ ਸੱਤਾਧਾਰੀ ਕਾਂਗਰਸ ਦੇ ਲਗਾਤਾਰ ਪੰਜ ਵਾਰ ਕੌਂਸਲਰ ਅਤੇ ਪਠਾਨਕੋਟ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸੂਬਾ ਜਨਰਲ ਸਕੱਤਰ ਤੇ ਬੀਰ ਪਿੰਡ ਦੀ ਲਗਾਤਾਰ ਤਿੰਨ ਵਾਰ ਐਵਾਰਡ ਜੇਤੂ ਸਰਪੰਚ ਅਤੇ ਨਕੋਦਰ ਤੋਂ ਬਲਾਕ ਸੰਮਤੀ ਪ੍ਰਧਾਨ ਰਹੀ ਇੰਦਰਜੀਤ ਕੌਰ ਮਾਨ ਪਾਰਟੀ ’ਚ ਸ਼ਾਮਲ ਹੋ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All