ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਾਬਕਾ ਮੰਤਰੀ ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਸਕੱਤਰ ਤੇ ਡੀਜੀਪੀ ਨੂੰ ਬੁਲਾ ਕੇ ਸਪੱਸ਼ਟੀਕਰਨ ਲੈਣਾ ਰਾਜਪਾਲ ਦਾ ਸੰਵਿਧਾਨਕ ਅਧਿਕਾਰ ਹੈ। ਇਸ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਅਧਿਕਾਰੀ ਸਰਕਾਰ ਦੇ ਹੁੰਦੇ ਹਨ ਤੇ ਮੁੱਖ ਮੰਤਰੀ ਚੁਣੀ ਹੋਈ ਸਰਕਾਰ ਦਾ ਮੁਖੀ ਹੁੰਦਾ ਹੈ ਤੇ ਸਰਕਾਰ ਰਾਜਪਾਲ ਦੇ ਨਾਂ ’ਤੇ ਕੰਮ ਕਰਦੀ ਹੈ। ਵਿਧਾਨ ਸਭਾ ਸੈਸ਼ਨ ਦੇ ਸ਼ੁਰੂ ’ਚ ਰਾਜਪਾਲ ਸਰਕਾਰ ਦੀਆਂ ਪ੍ਰਾਪਤੀਆਂ ‘ਮੇਰੀ ਸਰਕਾਰ’ ਕਹਿ ਕੇ ਗਿਣਵਾਉਂਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ‘ਮੇਰੇ ਅਫ਼ਸਰ’ ਕਹਿਣਾ ਗ਼ਲਤ ਹੈ।