ਪਾਲ ਸਿੰਘ ਨੌਲੀ
ਜਲੰਧਰ, 13 ਅਪਰੈਲ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ ਨਿਰਧਾਰਤ ਸਮਾਂ ਸੀਮਾ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲਾਂ ਨੂੰ ਯਕੀਨੀ ਬਣਾ ਕੇ ਅਤੇ ਸੂਬੇ ਵਿੱਚ ਸਭ ਤੋਂ ਘੱਟ ਬਕਾਇਆ ਦਰ ਨੂੰ ਕਾਇਮ ਰੱਖਦਿਆਂ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਜਿਲ੍ਹੇ ਵਿੱਚ 1,21,355 ਇੰਤਕਾਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 2122 ਇੰਤਕਾਲ ਸਿਸਟਮ ਵਿੱਚ ਬਕਾਇਆ ਹਨ, ਜੋ ਕਿ ਕੁੱਲ ਕੇਸਾਂ ਦਾ 1.75 ਫੀਸਦੀ ਹਨ। ਉਨ੍ਹਾਂ ਕਿਹਾ ਕਿ ਇਹ ਬਕਾਇਆ ਦਰ ਸੂਬੇ ਵਿੱਚ ਸਭ ਤੋਂ ਘੱਟ ਹੈ ਅਤੇ 90 ਫੀਸਦੀ ਪੈਂਡਿੰਗ ਇੰਤਕਾਲ 45 ਦਿਨਾਂ ਦੀ ਸਮਾਂ ਸੀਮਾ ਦੇ ਅੰਦਰ ਹਨ।