DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਵਲ ਢਿੱਲੋਂ ਦੀ ਅਗਵਾਈ ਹੇਠ 2027 ਵਿੱਚ ਪੰਜਾਬ 'ਚ ਖਿੜੇਗਾ ਕਮਲ : CM ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ 'ਚ "ਇੱਕਤਰਫ਼ਾ" ਜਿੱਤ ਦਰਜ ਕਰੇਗੀ। ਐਤਵਾਰ ਨੂੰ ਕਪੂਰਥਲਾ...

  • fb
  • twitter
  • whatsapp
  • whatsapp
featured-img featured-img
Haryana Chief Minister Nayab Saini at Mata Bhadrakali Temple in Kapurthala on Sunday. Tribune Photo
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ 'ਚ "ਇੱਕਤਰਫ਼ਾ" ਜਿੱਤ ਦਰਜ ਕਰੇਗੀ।

ਐਤਵਾਰ ਨੂੰ ਕਪੂਰਥਲਾ ਦੇ ਮਾਤਾ ਭੱਦਰਕਾਲੀ ਮੰਦਰ ਦੇ ਦਰਸ਼ਨਾਂ ਲਈ ਆਏ ਸੈਣੀ ਨੇ ਪੰਜਾਬ ਇਕਾਈ ਦੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ।

Advertisement

ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਇਤਰਾਜ਼ਾਂ ਦਾ ਜਵਾਬ ਦਿੰਦਿਆਂ ਸੈਣੀ ਨੇ ਕਿਹਾ ਕਿ ਪਾਰਟੀ ਦੀ ਸੂਬਾ ਇਕਾਈ ਦੇ ਆਗੂ ਇਕੱਠੇ ਹਨ ਅਤੇ ਢਿੱਲੋਂ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਵੀ ਹਾਸਲ ਹੈ।

Advertisement

ਸਥਾਨਕ ਚੋਣਾਂ ਤੋਂ ਬਾਅਦ ਸੂਬੇ ਵਿੱਚ ਭਾਜਪਾ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਸੈਣੀ ਨੇ ਕਿਹਾ, "ਪੰਜਾਬ ਵਿੱਚ ਭਾਜਪਾ ਆਉਣ ਵਾਲੀਆਂ ਚੋਣਾਂ ਇਕੱਲਿਆਂ ਹੀ ਲੜੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ 'ਇੱਕਤਰਫ਼ਾ' ਜਿੱਤ ਦਰਜ ਕਰੇਗੀ। ਪੰਜਾਬ ਦੇ ਲੋਕਾਂ ਨੇ ਭਾਜਪਾ ਲਈ ਮਨ ਬਣਾ ਲਿਆ ਹੈ। ਪ੍ਰਧਾਨ ਮੰਤਰੀ ਦੀਆਂ ਜਿਹੜੀਆਂ ਨੀਤੀਆਂ ਅਤੇ ਸਕੀਮਾਂ ਅਸੀਂ ਹਰਿਆਣਾ ਵਿੱਚ ਚਲਾ ਰਹੇ ਹਾਂ, ਉਹ ਇੱਥੇ ਵੀ ਲਾਗੂ ਕੀਤੀਆਂ ਜਾਣਗੀਆਂ।"

ਕੇਵਲ ਸਿੰਘ ਢਿੱਲੋਂ ਬਾਰੇ ਸੈਣੀ ਨੇ ਕਿਹਾ, "ਉਹ ਬਹੁਤ ਚੰਗੇ ਇਨਸਾਨ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਕਮਲ ਖਿੜਨ ਜਾ ਰਿਹਾ ਹੈ। ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਤਹਿ ਦਿਲੋਂ ਉਨ੍ਹਾਂ ਦਾ ਸੁਆਗਤ ਕਰਦਾ ਹਾਂ।"

ਜਦੋਂ ਸੈਣੀ ਨੂੰ ਪੁੱਛਿਆ ਗਿਆ ਕਿ ਕੀ ਦੂਜੀਆਂ ਪਾਰਟੀਆਂ ਦੇ ਆਗੂ ਭਾਜਪਾ ਦੇ ਸੰਪਰਕ ਵਿੱਚ ਹਨ, ਤਾਂ ਉਨ੍ਹਾਂ ਨੇ ਜਵਾਬ ਦਿੱਤਾ, "ਸਾਡੇ 'ਸੰਪਰਕ' ਵਿੱਚ ਕੋਈ ਨਹੀਂ ਹੈ। ਅਸੀਂ ਜਿਸ ਦੇ ਸੰਪਰਕ ਵਿੱਚ ਹਾਂ, ਉਹ ਸਿਰਫ਼ ਪੰਜਾਬ ਦੇ ਲੋਕ ਹਨ। ਉਨ੍ਹਾਂ ਨੇ ਫੈਸਲਾ ਕਰ ਲਿਆ ਹੈ, 'ਅਬ ਕੀ ਬਾਰ ਮੋਦੀ ਦੀ ਡਬਲ ਇੰਜਣ ਦੀ ਸਰਕਾਰ'।"

ਸੂਬੇ ਵਿੱਚ ਫਿਰੌਤੀ ਦੇ ਮਾਮਲਿਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਕਾਂਗਰਸ ਸਰਕਾਰ ਵੇਲੇ ਪੰਜਾਬ ਵਿੱਚ ਲੁੱਟ ਹੁੰਦੀ ਸੀ, ਪਰ ‘ਆਪ’ ਦੇ ਰਾਜ ਵਿੱਚ 'ਮਹਾਂ ਲੁੱਟ' ਹੋ ਰਹੀ ਹੈ। ਕੋਈ ਨਹੀਂ ਜਾਣਦਾ ਕਿ ਕਿਸ ਨੂੰ ਫਿਰੌਤੀ ਦੀ ਕਾਲ ਆ ਜਾਵੇ।"

Advertisement
×