DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

LPG Price Hike: ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਵਧੀਆ ਕੀਮਤਾਂ ਖਿਲਾਫ ਕਾਂਗਰਸ ਨੇ ਘੇਰੀ BJP ਸਰਕਾਰ

ਬੀਜੇਪੀ ਉੱਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦਾ ਲਾਇਆ ਦੋਸ਼

  • fb
  • twitter
  • whatsapp
  • whatsapp
featured-img featured-img
ਬੀਜੇਪੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਦੇ ਕਾਂਗਰਸੀ ਵਰਕਰ। ਫੋਟੋ; ਗੁਰਨੇਕ ਸਿੰਘ ਵਿਰਦੀ
Advertisement

ਜਲੰਧਰ ਵਿੱਚ ਕਾਂਗਰਸੀ ਆਗੂਆਂ ਨੇ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਵਿੱਚ ਵਪਾਰਿਕ ਵਰਤੋਂ ਵਾਲੇ ਗੈਸ ਸਿਲੰਡਰਾਂ ਦੀ ਵਧਾਈ ਕੀਮਤ ਲਈ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਰਜਿੰਦਰ ਬੇਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਪਾਰਿਕ ਗੈਸ ਸਿਲੰਡਰਾਂ ਦੀ ਕੀਮਤ ਵਧਾ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਹੈ। ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ 'ਬਹੁਤ ਹੋਈ ਮਹਿੰਗਾਈ ਦੀ ਮਾਰ, ਨਹੀਂ ਚਾਹੀਦੀ ਮੋਦੀ ਸਰਕਾਰ।'

ਇਸ ਮੌਕੇ ਰਜਿੰਦਰ ਬੇਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਪਾਰਿਕ ਵਰਤੋਂ ਵਾਲੇ ਸਿਲੰਡਰਾਂ ਦੀ ਕੀਮਤ ਵਧਾਉਣ ਨਾਲ ਮਹਿੰਗਾਈ ਹੋਰ ਵਧੇਗੀ। ਇਸ ਦਾ ਅਸਰ ਸਨਅਤੀ ਇਕਾਈਆਂ‌‌, ਹੋਟਲ ਢਾਬੇ ਅਤੇ ਰੇੜੀਆਂ ’ਤੇ ਵਿਕਣ ਵਾਲੇ ਖਾਣ ਪੀਣ ਦੇ ਸਮਾਨ ’ਤੇ ਵੀ ਪਵੇਗਾ। ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ਉੱਤੇ ਪਵੇਗਾ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਮੁਕਾਬਲੇ ਕਈ ਗੁਣਾ ਵੱਧ ਰੇਟ ਵਧਾਏ ਹਨ। ਉਹਨਾਂ ਕਿਹਾ ਕਿ ਕਾਂਗਰਸ ਦੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੱਚੇ ਤੇਲ ਦੀਆਂ ਕੀਮਤਾਂ 116 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਘਰੇਲੂ ਅਤੇ ਵਪਾਰਿਕ ਵਰਤੋਂ ਵਾਲੇ ਗੈਸ ਸਿਲੰਡਰ ਅਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ।

Advertisement

ਇਸ ਮੌਕੇ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਹੈਨਰੀ ਬਾਵਾ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ, ਹਲਕਾ ਵੈਸਟ ਦੀ ਇੰਚਾਰਜ ਸੁਰਿੰਦਰ ਕੌਰ, ਹਲਕਾ ਨਕੋਦਰ ਦੇ ਇੰਚਾਰਜ ਡਾਕਟਰ ਨਵਜੋਤ ਸਿੰਘ ਧਈਆ, ਡਾ ਜਸਲੀਨ ਸੇਠੀ ਜਲੰਧਰ ਸ਼ਹਿਰੀ ਕਾਂਗਰਸ ਦੇ ਬੁਲਾਰੇ, ਜਗਦੀਪ ਸਿੰਘ ਸੋਨੂੰ ਸੰਧਰ, ਕੌਂਸਲਰ ਸ਼ੈਰੀ ਚੱਡਾ ਮੌਜੂਦ ਸਨ।

Advertisement

Advertisement
×