DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਐੱਲ ਪੀ ਯੂ ਕੈਂਪਸ ਹਿੰਸਾ: ਹਾਈ ਕੋਰਟ ਨੇ ਸੋਸ਼ਲ ਮੀਡੀਆ ਪੋਸਟਾਂ ਦੀ ਪੜਤਾਲ ਕਰਨ ਦੇ ਦਿੱਤੇ ਨਿਰਦੇਸ਼

ਅਦਾਲਤ ਨੂੰ ਦੱਸਿਆ ਗਿਆ: ਬਹੁਤੀਆਂ ਇਤਰਾਜ਼ਯੋਗ ਪੋਸਟਾਂ ਬਲਾਕ; ਪਰ ਕੁਝ ਅਜੇ ਵੀ ਆਨਲਾਈਨ ਮੌਜੂਦ  

  • fb
  • twitter
  • whatsapp
  • whatsapp
featured-img featured-img
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਦੇ ਬਾਹਰ ਦਾ ਦ੍ਰਿਸ਼ (ਫਾਈਲ ਫੋਟੋ ਪੀ ਟੀ ਆਈ)
Advertisement
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਏਜੰਸੀ ਨੂੰ ਉਨ੍ਹਾਂ ਸੋਸ਼ਲ ਮੀਡੀਆ ਪੋਸਟਾਂ ਦੀ ਪੜਤਾਲ ਕਰਨ ਲਈ ਕਿਹਾ ਹੈ, ਜਿਨ੍ਹਾਂ ਵਿੱਚ ਕਥਿਤ ਤੌਰ 'ਤੇ ਗ਼ਲਤ ਜਾਣਕਾਰੀ ਦਿੱਤੀ ਗਈ ਸੀ ਅਤੇ ਜਿਸ ਕਾਰਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਅਸ਼ਾਂਤੀ ਫੈਲੀ ਸੀ। ਅਦਾਲਤ ਨੇ ਇਹ ਹੁਕਮ ਪਟੀਸ਼ਨਰ ਦੇ ਵਕੀਲ ਵੱਲੋਂ ਇਹ ਧਿਆਨ ਵਿੱਚ ਲਿਆਉਣ ਤੋਂ ਬਾਅਦ ਦਿੱਤੇ ਕਿ ਜ਼ਿਆਦਾਤਰ ਇਤਰਾਜ਼ਯੋਗ ਸਮੱਗਰੀ ਹਟਾਏ ਜਾਣ ਦੇ ਬਾਵਜੂਦ ਕੁਝ ਪੋਸਟਾਂ ਅਜੇ ਵੀ ਆਨਲਾਈਨ ਮੌਜੂਦ ਹਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਰਵੀ ਰਾਜ ਵੱਲੋਂ ਕੇਂਦਰ ਸਰਕਾਰ ਅਤੇ ਹੋਰਨਾਂ ਖ਼ਿਲਾਫ਼ ਦਾਇਰ ਲੋਕ ਹਿੱਤ ਪਟੀਸ਼ਨ (PIL) 'ਤੇ ਇਹ ਅੰਤਰਿਮ ਹੁਕਮ ਸੁਣਾਏ।

ਕੁਝ ਪੋਸਟਾਂ ਬਲਾਕ ਹੋਣ ਦੇ ਬਾਵਜੂਦ ਅਜੇ ਵੀ ਆਨਲਾਈਨ ਮੌਜੂਦ
ਸੁਣਵਾਈ ਦੌਰਾਨ ਬੈਂਚ ਨੂੰ ਦੱਸਿਆ ਗਿਆ ਕਿ “ਜ਼ਿਆਦਾਤਰ ਇਤਰਾਜ਼ਯੋਗ ਪੋਸਟਾਂ, ਜਿਨ੍ਹਾਂ ਵਿੱਚ ਤੱਥਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਸੀ ਅਤੇ ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਹੰਗਾਮਾ ਹੋਇਆ ਸੀ, ਉਨ੍ਹਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ।” ਹਾਲਾਂਕਿ, ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੌਰਵ ਚੋਪੜਾ ਨੇ ਅਦਾਲਤ ਸਾਹਮਣੇ ਕੁਝ ਅਜਿਹੀਆਂ ਪੋਸਟਾਂ ਪੇਸ਼ ਕੀਤੀਆਂ ਜੋ ਅਜੇ ਵੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲਬਧ ਹਨ।
Advertisement

ਇਸ ਦਲੀਲ ਦਾ ਨੋਟਿਸ ਲੈਂਦਿਆਂ ਬੈਂਚ ਨੇ ਆਪਣੇ ਹੁਕਮਾਂ ਵਿੱਚ ਦਰਜ ਕੀਤਾ: “ਪਟੀਸ਼ਨਰ ਦੇ ਸੀਨੀਅਰ ਵਕੀਲ ਨੇ ਅਦਾਲਤ ਸਾਹਮਣੇ ‘ਐਕਸ’ (ਪਹਿਲਾਂ ਟਵਿੱਟਰ), ਇੰਸਟਾਗ੍ਰਾਮ ਅਤੇ ਰੈਡਿਟ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀਆਂ ਕੁਝ ਪੋਸਟਾਂ ਪੇਸ਼ ਕੀਤੀਆਂ ਹਨ, ਜੋ ਅਜੇ ਵੀ ਸੋਸ਼ਲ ਮੀਡੀਆ 'ਤੇ ਮੌਜੂਦ ਹਨ ਅਤੇ ਬਲਾਕ ਨਹੀਂ ਕੀਤੀਆਂ ਗਈਆਂ।”
Advertisement

ਲੋੜੀਂਦੀ ਕਾਰਵਾਈ ਲਈ ਸਰਕਾਰੀ ਵਕੀਲ ਨੂੰ ਸੌਂਪੀਆਂ ਕਾਪੀਆਂ
ਅਦਾਲਤ ਨੇ ਦਰਜ ਕੀਤਾ ਕਿ ਇਨ੍ਹਾਂ ਪੋਸਟਾਂ ਦੀਆਂ ਕਾਪੀਆਂ ਸੂਬਾ ਸਰਕਾਰ ਦੇ ਵਕੀਲ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਸਮੱਗਰੀ ਨੂੰ ਬਲਾਕ ਕਰਨ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ। ਹੁਕਮਾਂ ਵਿੱਚ ਕਿਹਾ ਗਿਆ, “ਇਨ੍ਹਾਂ ਪੋਸਟਾਂ ਦੀ ਇੱਕ ਕਾਪੀ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਗ਼ਲਤ ਜਾਣਕਾਰੀ ਫੈਲਾਉਣ ਵਾਲੀਆਂ ਅਤੇ ਕੈਂਪਸ ਵਿੱਚ ਅਸ਼ਾਂਤੀ ਪੈਦਾ ਕਰਨ ਵਾਲੀਆਂ ਪੋਸਟਾਂ ਨੂੰ ਬਲਾਕ ਕਰਨ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ।”

ਮਾਮਲੇ ਦੀ ਸੁਣਵਾਈ ਖ਼ਤਮ ਕਰਦਿਆਂ ਬੈਂਚ ਨੇ ਅੱਗੇ ਕਿਹਾ, “ਸਬੰਧਤ ਜਾਂਚ ਏਜੰਸੀ ਵੱਲੋਂ ਅਜਿਹੇ ਪਹਿਲੂਆਂ ਦੀ ਜਾਂਚ ਕੀਤੀ ਜਾਵੇ।” ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ ਨੂੰ ਤੈਅ ਕੀਤੀ ਗਈ ਹੈ, ਜਿਸ ਵਿੱਚ ਪਟੀਸ਼ਨਰ ਨੂੰ ਸਰਕਾਰ ਦੇ ਜਵਾਬ 'ਤੇ ਆਪਣਾ ਜਵਾਬੀ ਹਲਫ਼ਨਾਮਾ (ਰਿਜੋਇੰਡਰ) ਦਾਇਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਸੁਣਵਾਈ ਦੀ ਪਿਛਲੀ ਤਰੀਕ 'ਤੇ ਬੈਂਚ ਨੇ ਐੱਲ ਪੀ ਯੂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਜਾਂਚ ਦੇ ਢੰਗ-ਤਰੀਕੇ ਨੂੰ ਲੈ ਕੇ ਸਰਕਾਰ ਨੂੰ ਝਾੜ ਪਾਈ ਸੀ। ਪਟੀਸ਼ਨਰ-ਵਿਦਿਆਰਥੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਚੋਪੜਾ ਨੇ ਬੈਂਚ ਨੂੰ ਦੱਸਿਆ ਕਿ ਇਸ ਘਟਨਾ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਸਨ ਅਤੇ ਲਗਪਗ 30 ਕਰੋੜ ਰੁਪਏ ਦਾ ਕੁੱਲ ਨੁਕਸਾਨ ਹੋਇਆ ਸੀ। ਇਸ ਮਾਮਲੇ ਵਿੱਚ ਐੱਲ ਪੀ ਯੂ ਵੱਲੋਂ ਵਕੀਲ ਰਣਜੀਤ ਸਿੰਘ ਬਜਾਜ ਪੇਸ਼ ਹੋਏ, ਜਦਕਿ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਕੇਂਦਰ ਸਰਕਾਰ ਵੱਲੋਂ ਪੱਖ ਰੱਖਿਆ।
Advertisement
×