DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

LPU violence: LPU ਦੇ ਬਾਹਰ ਹਾਲਾਤ ਬੇਕਾਬੂ; ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ, ਗੱਡੀਆਂ ਨੂੰ ਲਗਾਈ ਅੱਗ

ਪੁਲੀਸ ਵੱਲੋਂ ਕੀਤਾ ਗਿਆ ਲਾਠੀਚਾਰਜ

  • fb
  • twitter
  • whatsapp
  • whatsapp
featured-img featured-img
Tribune photo
Advertisement

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਨੂੰ ਵਿਦਿਆਰਥੀਆਂ ਦਾ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਿਆ। ਵਿਦਿਆਰਥੀਆਂ ਅਤੇ ਪੁਲੀਸ ਵਿਚਕਾਰ ਤਣਾਅ ਵਧ ਗਿਆ ਅਤੇ ਸਥਿਤੀ ਇੰਨੀ ਬੇਕਾਬੂ ਹੋ ਗਈ ਕਿ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਸਿੱਧੀ ਝੜਪ ਦੇਖਣ ਨੂੰ ਮਿਲੀ।

ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵੱਲੋਂ ਮੌਕੇ 'ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਉੱਤੇ ਪਥਰਾਅ ਸ਼ੁਰੂ ਕਰ ਦਿੱਤਾ ਗਿਆ। ਭੜਕੀ ਹੋਈ ਭੀੜ ਨੂੰ ਖਿੰਡਾਉਣ ਅਤੇ ਹਾਲਾਤ 'ਤੇ ਕਾਬੂ ਪਾਉਣ ਲਈ ਪੁਲੀਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਲਾਠੀਚਾਰਜ ਵੀ ਕੀਤਾ ਗਿਆ।

Advertisement

ਉੱਥੇ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਐੱਸ ਐੱਸ ਪੀ ਗੌਰਵ ਤੂਰਾ ਦੀ ਗੱਡੀ ਦੀ ਭੰਨਤੋੜ ਕੀਤੀ ਗਈ, ਜਦਕਿ ਤਿੰਨ ਹੋਰ ਪੁਲੀਸ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਪਥਰਾਅ ਦੌਰਾਨ ਕੁਝ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।

Advertisement

ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਬਾਹਰ ਅਤੇ ਆਸਪਾਸ ਦੇ ਇਲਾਕੇ ਵਿੱਚ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਮੌਕੇ 'ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਦਿਨ ਵੇਲੇ, ਵਿਦਿਆਰਥੀਆਂ ਨੇ ਕੈਂਪਸ ਵਿੱਚ ਹੰਗਾਮਾ ਕੀਤਾ ਅਤੇ ਤੋੜ-ਫੋੜ ਕੀਤੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਕੌਮੀ ਮਾਰਗ ਨੂੰ ਜਾਮ ਕਰ ਦਿੱਤਾ।

ਸਤਨਾਮਪੁਰਾ ਪੁਲੀਸ ਸਟੇਸ਼ਨ ਵਿੱਚ ਇੱਕ ਵਿਦਿਆਰਥਣ ਦੇ ਬਿਆਨ 'ਤੇ ਇੱਕ ਐੱਫ ਆਈ ਆਰ (FIR) ਦਰਜ ਕੀਤੀ ਗਈ ਹੈ, ਜਿਸ ਨੇ ਦੋਸ਼ ਲਗਾਇਆ ਹੈ ਕਿ 23 ਸਤੰਬਰ ਨੂੰ ਗਰਲਜ਼ ਹੋਸਟਲ ਵਿੱਚ ਇੱਕ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਨੇ ਇਸ ਘਟਨਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।

ਉੱਥੇ ਹੀ ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫਗਵਾੜਾ ਦੇ ਐੱਸ ਪੀ ਮੇਜਰ ਸਿੰਘ, ਡੀ ਐੱਸ ਪੀ ਪਲਵਿੰਦਰ ਸਿੰਘ ਅਤੇ ਇੱਕ ਮਹਿਲਾ ਪੁਲੀਸ ਇੰਸਪੈਕਟਰ ਤੋਂ ਇਲਾਵਾ ਵਿਦਿਆਰਥੀਆਂ ਦੇ ਨੁਮਾਇੰਦੇ ਸ਼ਾਮਲ ਹਨ।

ਇਸ ਦੌਰਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ "ਝੂਠੀਆਂ, ਬੇਬੁਨਿਆਦ ਅਤੇ ਮਨਘੜਤ" ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਗਲਤ ਜਾਣਕਾਰੀ ਬੇਲੋੜੀ ਉਲਝਣ ਪੈਦਾ ਕਰ ਰਹੀ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰ ਰਹੀ ਹੈ।

ਰਜਿਸਟਰਾਰ ਮੋਨਿਕਾ ਗੁਲਾਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ, ਯੂਨੀਵਰਸਿਟੀ ਨੇ ਕਿਹਾ ਕਿ ਕੁਝ "ਸਮਾਜ ਵਿਰੋਧੀ ਅਨਸਰ" ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਅਤੇ ਜਿਸ ਤਰੀਕੇ ਨਾਲ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸੰਸਥਾ ਦੇ ਅਕਸ ਨੂੰ ਖਰਾਬ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਜਾਪਦੀ ਹੈ।

ਯੂਨੀਵਰਸਿਟੀ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਫੈਲ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ ਜਾਂ ਉਸਨੂੰ ਅੱਗੇ ਨਾ ਫੈਲਾਉਣ।

Advertisement
×