DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

LPU ਦੇ ਵਿਦਿਆਰਥੀ ਨੇ ਲਾਇਬ੍ਰੇਰੀ ਦੀ ਇਮਾਰਤ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ

ਯੂਨੀਵਰਸਿਟੀ ਕੈਂਪਸ ਦੇ ਅੰਦਰ ਸਥਿਤ ਲਾਇਬ੍ਰੇਰੀ ਦੀ ਨੌਂਵੀਂ ਮੰਜ਼ਿਲ ਤੋਂ ਮਾਰੀ ਛਾਲ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਇੱਕ 20 ਸਾਲਾ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਫਿਲੌਰ ਨੇੜਲੇ ਪਿੰਡ ਸੁੰਨੜ ਖੁਰਦ ਦੇ ਰਹਿਣ ਵਾਲੇ ਨਿਖਿਲ ਸਿਮਕ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਨੇ ਕਥਿਤ ਤੌਰ 'ਤੇ ਯੂਨੀਵਰਸਿਟੀ ਕੈਂਪਸ ਦੇ ਅੰਦਰ ਸਥਿਤ ਲਾਇਬ੍ਰੇਰੀ ਦੀ ਨੌਂਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਾਥੀ ਵਿਦਿਆਰਥੀ ਉਸ ਨੂੰ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਫਗਵਾੜਾ ਲੈ ਗਏ। ਐਮਰਜੈਂਸੀ ਮੈਡੀਕਲ ਅਫਸਰ ਡਾ. ਸਿਮਰ ਨੇ ਵਿਦਿਆਰਥੀ ਦੀ ਜਾਂਚ ਕੀਤੀ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

ਘਟਨਾ ਤੋਂ ਤੁਰੰਤ ਬਾਅਦ ਸੀਨੀਅਰ ਸੁਪਰਡੈਂਟ ਆਫ ਪੁਲੀਸ (SSP) ਮਾਧਵੀ ਸ਼ਰਮਾ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਸਥਾਨਕ ਪੁਲੀਸ ਨੇ ਇਸ ਦੁਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਉਨ੍ਹਾਂ ਕਿਹਾ, “ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮਾਮਲਾ ਜਾਂਚ ਅਧੀਨ ਹੈ।”

ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ।

ਇਸ ਘਟਨਾ ਨਾਲ ਪੂਰੇ ਕੈਂਪਸ ਵਿੱਚ ਸੋਗ ਦੀ ਲਹਿਰ ਹੈ। ਵਿਦਿਆਰਥੀ ਅਤੇ ਫੈਕਲਟੀ ਮੈਂਬਰਾਂ ਨੇ ਵੀ ਵਿਦਿਆਰਥੀ ਦੀ ਮੌਤ ’ਤੇ ਦੁੱਖ ਜ਼ਾਹਰ ਕੀਤਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਜਾਂਚ ਚੱਲ ਰਹੀ ਹੈ, ਉਦੋਂ ਤੱਕ ਅਟਕਲਾਂ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ।

Advertisement
×