DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਨਿਗਮ ਜਲੰਧਰ ਦੀ ਵੱਡੀ ਕਾਰਵਾਈ; ਰੇਲਵੇ ਸਟੇਸ਼ਨ ਤੋਂ ਵਸੂਲੇ 87 ਲੱਖ ਰੁਪਏ

ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਲਈ ਚਲਾਈ ਵਿਸ਼ੇਸ਼ ਮੁਹਿੰਮ; ਬਕਾਇਆ ਨਾ ਭਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ

  • fb
  • twitter
  • whatsapp
  • whatsapp
Advertisement

ਜਲੰਧਰ ਨਗਰ ਨਿਗਮ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਰੇਲਵੇ ਸਟੇਸ਼ਨ ਤੋਂ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲਾਂ ਵਜੋਂ 87 ਲੱਖ ਰੁਪਏ ਦੀ ਵਸੂਲੀ ਕੀਤੀ ਹੈ। ਨਿਗਮ ਵੱਲੋਂ ਬਕਾਇਆ ਰਾਸ਼ੀ ਇਕੱਠੀ ਕਰਨ ਲਈ ਵਿੱਢੀ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ ਹੈ।

ਇਹ ਕਾਰਵਾਈ ਮੇਅਰ ਵਿਨੀਤ ਧੀਰ, ਕਮਿਸ਼ਨਰ ਸੰਦੀਪ ਰਿਸ਼ੀ ਅਤੇ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕੌਰ ਦੀਆਂ ਹਦਾਇਤਾਂ ’ਤੇ ਅਮਲ ਵਿੱਚ ਲਿਆਂਦੀ ਗਈ। ਇਸ ਉਗਰਾਹੀ ਮੁਹਿੰਮ ਦੀ ਨਿਗਰਾਨੀ ਐਸਟੇਟ ਅਫ਼ਸਰ-ਕਮ-ਚੀਫ਼ ਟੈਕਸ ਕੁਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ (ਵਾਟਰ ਰੇਟਸ) ਹਰਪ੍ਰੀਤ ਵਾਲੀਆ ਵੱਲੋਂ ਕੀਤੀ ਗਈ। ਜ਼ੋਨ ਨੰਬਰ 5 ਵਿੱਚ ਚਲਾਈ ਗਈ ਇਸ ਮੁਹਿੰਮ ਦੌਰਾਨ ਇੰਸਪੈਕਟਰ ਯੋਗੇਸ਼ ਸ਼ਰਮਾ, ਹਰਜੀਤ ਬੌਬੀ, ਸੰਜੀਵ ਮੁਦਗਿਲ, ਪਰਮਿੰਦਰ ਸਿੰਘ ਅਤੇ ਸੰਨੀ ਨਾਹਰ ਸਮੇਤ ਹੋਰ ਸਟਾਫ਼ ਮੌਜੂਦ ਸੀ।

Advertisement

ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਹਿਰ ਦੇ ਸਾਰੇ ਨਾਗਰਿਕਾਂ ਅਤੇ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲ ਸਮੇਂ ਸਿਰ ਜਮ੍ਹਾਂ ਕਰਵਾਉਣ। ਨਿਗਮ ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਡਿਫਾਲਟਰਾਂ ਵਿਰੁੱਧ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਬਿੱਲ ਨਾ ਭਰਨ ਦੀ ਸੂਰਤ ਵਿੱਚ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
×