DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Goldy Brar ਦੇ ਨਾਮ ‘ਤੇ NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੋਤੀ ਮੰਗਣ ਵਾਲੇ ਕਾਬੂ

ਮੁਲਜ਼ਮਾਂ ਨੇ ਪੈਸੇ ਨਾ ਦੇਣ ਉੱਤੇ ਗੰਭੀਰ ਨਤੀਜੇ ਭੁਗਤਣ ਦੀ ਦਿੱਤੀ ਸੀ ਧਮਕੀ

  • fb
  • twitter
  • whatsapp
  • whatsapp
Advertisement

ਜਲੰਧਰ ਦਿਹਾਤੀ ਪੁਲੀਸ ਨੇ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐੱਨ ਆਰ ਆਈ ਬਜ਼ੁਰਗ ਜੋੜੇ ਤੋਂ ਦੋ ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪੁਲੀਸ ਵੱਲੋਂ ਇਸ ਮਾਮਲੇ ਵਿੱਚ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ। ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਤਕਨੀਕੀ ਢੰਗਾਂ ਦੀ ਵਰਤੋਂ ਕਰਦੇ ਹੋਏ 2 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਹਿਚਾਣ ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਹਾਦਰਪੁਰ, ਥਾਣਾ ਬਿਲਗਾ ਅਤੇ ਜਸ਼ਨਦੀਪ ਸਿੰਘ ਉਰਫ ਜਸ਼ਨ ਪੁੱਤਰ ਅਮਰਜੀਤ ਸਿੰਘ ਵਾਸੀ ਧਰਮਕੋਟ, ਥਾਣਾ ਸਦਰ ਨਵਾਂ ਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ।

Advertisement

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲੀਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ ਨੇ ਦੱਸਿਆ ਕਿ ਬਲਜਿੰਦਰ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਸ਼ੰਕਰ, ਥਾਣਾ ਸਦਰ ਨਕੋਦਰ ਨੇ ਦਰਖ਼ਾਸਤ ਦਿੱਤੀ ਸੀ ਕਿ ਉਸ ਦੇ ਪਤੀ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਗਰੁੱਪ ਨਾਲ ਸੰਬੰਧਿਤ ਦੱਸਦਿਆਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ 10 ਦਿਨਾਂ ਵਿੱਚ ਪੈਸੇ ਤਿਆਰ ਰੱਖਣ ਲਈ ਕਿਹਾ, ਨਹੀਂ ਤਾਂ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ।

Advertisement

ਇਸ ਤੋਂ ਬਾਅਦ ਵਿਦੇਸ਼ ਵਿੱਚ ਰਹਿੰਦੇ ਉਸ ਦੇ ਪੁੱਤਰ ਰਣਜੀਤ ਸਿੰਘ ਨੂੰ ਵੀ ਕਾਲ ਅਤੇ ਵਟਸਐਪ ਮੈਸੇਜ ਪ੍ਰਾਪਤ ਹੋਇਆ, ਜਿਸ ਵਿੱਚ ਇੱਕ ਦਿਨ 'ਚ 1.5 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਪਿੰਡ ਸ਼ੰਕਰ ਵਿੱਚ ਉਸ ਦੇ ਘਰ ‘ਤੇ ਗੋਲੀਆਂ ਚਲਾਈਆਂ ਜਾਣਗੀਆਂ। ਦੋਸ਼ੀਆਂ ਵੱਲੋਂ ਉਸ ਦੀ ਜਾਇਦਾਦ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਇੱਕ ਫਾਰਚੂਨਰ ਗੱਡੀ ਅਤੇ ਵੱਡੀ ਕੋਠੀ ਦਾ ਜ਼ਿਕਰ ਸੀ।

ਪੁਲੀਸ ਕਪਤਾਨ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਦਾ ਪੁੱਤਰ ਰਣਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ, ਜਦਕਿ ਉਸ ਦੇ ਬਜ਼ੁਰਗ ਮਾਤਾ-ਪਿਤਾ ਪਿੰਡ ਸ਼ੰਕਰ ਵਿੱਚ ਰਹਿੰਦੇ ਹਨ। ਮੁਲਜ਼ਮ ਤੀਰਥ ਸਿੰਘ, ਜੋ ਕਿ ਸਹੁਰੇ ਪਰਿਵਾਰ ਵੱਲੋਂ ਰਿਸ਼ਤੇਦਾਰ ਹੈ ਅਤੇ ਕੈਨੇਡਾ ਦਾ ਵਸਨੀਕ ਹੈ, ਫਰਵਰੀ ਮਹੀਨੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਆਇਆ ਸੀ। ਉਸ ਨੇ ਜਸ਼ਨਦੀਪ ਸਿੰਘ ਉਰਫ ਜਸ਼ਨ, ਜੋ ਕਿ ਪਿੰਡ ਧਰਮਕੋਟ ਦਾ ਟੈਕਸੀ ਡਰਾਈਵਰ ਹੈ, ਨਾਲ ਮਿਲ ਕੇ ਇਹ ਸਾਜ਼ਿਸ਼ ਰਚੀ।ਤੀਰਥ ਸਿੰਘ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਅਤੇ ਜਾਇਦਾਦ ਬਾਰੇ ਅੰਦਰੂਨੀ ਜਾਣਕਾਰੀ ਦਿੱਤੀ ਗਈ।

ਦੋਵਾਂ ਨੇ ਧਮਕੀਆਂ ਦੇ ਕੇ ਪੈਸੇ ਵਸੂਲ ਕਰਨ ਦੀ ਯੋਜਨਾ ਬਣਾਈ। ਯੋਜਨਾ ਅਨੁਸਾਰ ਜਸ਼ਨਦੀਪ ਸਿੰਘ ਨੂੰ 25 ਲੱਖ ਰੁਪਏ ਅਤੇ ਤੀਰਥ ਸਿੰਘ ਨੂੰ 1.25 ਕਰੋੜ ਰੁਪਏ ਮਿਲਣੇ ਸਨ। ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement
×