ਭਾਜਪਾ-ਅਕਾਲੀ ਸੰਸਦ ਮੈਂਬਰਾਂ ਦੇ ਦਫਤਰਾਂ ਵੱਲ ਮਾਰਚ ਦਾ ਐਲਾਨ

ਭਾਜਪਾ-ਅਕਾਲੀ ਸੰਸਦ ਮੈਂਬਰਾਂ ਦੇ ਦਫਤਰਾਂ ਵੱਲ ਮਾਰਚ ਦਾ ਐਲਾਨ

ਪਾਲ ਸਿੰਘ ਨੌਲੀ
ਜਲੰਧਰ, 14 ਜੁਲਾਈ

ਕੇਂਦਰੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਕਿਸਾਨ ਵਿਰੋਧੀ ਆਰਡੀਨੈਸਾਂ ਅਤੇ ਬਿਜਲੀ (ਸੋਧ) ਐਕਟ 2020, ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਭਾਜਪਾ-ਅਕਾਲੀ ਗੱਠਜੋੜ ਦੇ ਮੰਤਰੀਆਂ/ ਐੱਮਪੀਜ਼ ਦੇ ਘਰਾਂ/ ਦਫਤਰਾਂ ਵੱਲ ਨੂੰ ਕੀਤੇ ਜਾ ਰਹੇ ਵਿਰੋਧ ਮਾਰਚਾਂ ਵਿੱਚ ਪੰਜਾਬ ਭਰ ਵਿੱਚੋਂ ਹਜ਼ਾਰਾਂ ਕਿਸਾਨ ਟਰੈਕਟਰਾਂ ਸਮੇਤ ਭਾਗ ਲੈਣਗੇ। ਇਹ ਫੈਸਲਾ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਸਾਥੀ ਬਲਦੇਵ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਦਿੱਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜਾਰੀ ਆਰਡੀਨੈਂਸ ਸਰਕਾਰੀ ਖ਼ਰੀਦ ਦੀ ਗਰੰਟੀ ਕਰਦੇ ਮੰਡੀ ਪ੍ਰਬੰਧ ਨੂੰ ਖਤਮ ਕਰਨਗੇ।ਉਨ੍ਹਾਂ ਕਿਹਾ ਕੇ ਅਕਾਲੀ ਦਲ ਕੇਂਦਰ ਵਿੱਚ ਇਨ੍ਹਾਂ ਦੀ ਹਮਾਇਤ ਕਰਕੇ ਕੁਰਸੀ ਸੁਰੱਖਿਅਤ ਰੱਖ ਰਿਹਾ ਹੈ ਅਤੇ ਪੰਜਾਬ ਵਿੱਚ ਵਿਰੋਧ ਕਰਕੇ ਦੋਗਲੀ ਨੀਤੀ ਰਾਹੀਂ ਪੰਜਾਬ ਦੇ ਲੋਕਾ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀਂ ਲਿਆ ਅਤੇ ਸਨੂੰਬਾ ਸਰਕਾਰ ਦੀਆਂ ਲੋਕਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਊਨ੍ਹਾਂ ਐਲਾਨ ਕੀਤਾ ਕਿ 27 ਜੁਲਾਈ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਮਾਰਚ ਕਰਕੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਐਕਸ਼ਨ ਨੂੰ ਕਾਮਯਾਬ ਕਰਨਗੇ ਅਤੇ ਏਕੇ ਦਾ ਸਬੂਤ ਦੇਣਗੇ।

ਪਸਸਫ ਦੀ ਆਨਲਾਈਨ ਸੂਬਾ ਪੱਧਰੀ ਮੀਟਿੰਗ ਹੋਈ

ਜਲੰਧਰ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਸਸਫ) ਦੀ ਅਹਿਮ ਆਨਲਾਈਨ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਮੀਟਿੰਗ ਦਾ ਏਜੰਡਾ ਪੇਸ਼ ਕੀਤਾ ਗਿਆ। ਏਜੰਡੇ ਤਹਿਤ ਵੱਖ-ਵੱਖ ਆਗੂਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾ ਦਾ ਰੀਵਿਊ ਕੀਤਾ ਗਿਆ।ਸਾਂਝੇ ਫਰੰਟ ਵਲੋਂ ਉਲੀਕੇ ਗਏ ਸੰਘਰਸ਼ ਦੇ ਤਹਿਤ ਸੂਬਾ ਪ੍ਰਧਾਨ ਨੇ ਦੱਸਿਆ ਕਿ 20 ਤੋਂ 25 ਜੁਲਾਈ ਤੱਕ ਕੋਵਿਡ-19 ਅਧੀਨ ਐਲਾਨੀਆਂ ਪਾਬੰਦੀਆਂ, ਮਾਸਕ ਅਤੇ ਸਰੀਰਕ ਦੂਰੀ ਦਾ ਖ਼ਿਆਲ ਰੱਖਦਿਆਂ ਰੋਸ ਵਜੋਂ ਕਾਲੇ ਮਾਸਿਕ ਬੰਨ੍ਹ ਕੇ ਕਾਲੇ ਝੰਡਿਆਂ ਨਾਲ ਬਲਾਕ/ਤਹਿਸੀਲ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 13 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਮੁੜ ਜ਼ਬਰਦਸਤ ਰੋਸ ਮੁਜ਼ਾਹਰੇ ਕਰਕੇ ਮੰਗਾਂ ਸਬੰਧੀ ਯਾਦ ਪੱਤਰ ਸਰਕਾਰ ਨੂੰ ਭੇਜੇ ਜਾਣਗੇ। ਇਨ੍ਹਾਂ ਸੰਘਰਸ਼ਾਂ ਦੀ ਵਿਉਂਤਬੰਦੀ ਲਈ 15 ਜੁਲਾਈ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All