ਜਲੰਧਰ: ਆਮ ਆਦਮੀ ਪਾਰਟੀ ਜਲੰਧਰ ਇਕਾਈ ਦੀ ਅੱਜ ਮਹਿਲਾ ਵਿੰਗ ਦੀ ਮੀਟਿੰਗ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸੀਮਾ ਵਡਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਦੀ ਮੁੱਖ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਰਾਜਵਿੰਦਰ ਕੌਰ ਅਤੇ ਸੀਮਾ ਵਡਾਲਾ ਨੇ ਕਿਹਾ ਕਿ ਜੇਕਰ 2017 ਵਿੱਚ ਕੈਪਟਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਘਿਰਾਓ ਕੀਤਾ ਜਾਊਗਾ। -ਨਿੱਜੀ ਪੱਤਰ ਪ੍ਰੇਰਕ