DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Money Laundering Case : ਕਿੱਕੀ ਢਿੱਲੋਂ ਅਤੇ ਰਮਨ ਅਰੋੜਾ ਦੂਜੀ ਵਾਰ ਈ.ਡੀ. ਅੱਗੇ ਪੇਸ਼

ਪਰਿਵਾਰਕ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੇ ਹੋਰ ਦਸਤਾਵੇਜ਼ਾਂ ਸਮੇਤ ਪਹੁੰਚੇ ਦੋਵੇਂ ਆਗੂ

  • fb
  • twitter
  • whatsapp
  • whatsapp
Advertisement

ਦੋ ਪ੍ਰਮੁੱਖ ਸਿਆਸੀ ਆਗੂ ਆਮ ਆਦਮੀ ਪਾਰਟੀ ਦੇ ਜਲੰਧਰ (ਸੈਂਟਰਲ) ਤੋਂ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ (ਕਿੱਕੀ ਢਿੱਲੋਂ), ਅੱਜ ਦੂਜੀ ਵਾਰ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਦਫ਼ਤਰ ਵਿੱਚ ਪੇਸ਼ ਹੋਏ। ਦੋਵੇਂ ਆਗੂਆਂ ਤੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਕਥਿਤ ਉਲੰਘਣਾ ਦੇ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਦੋਵੇਂ ਆਗੂ ਪਿਛਲੇ ਹਫ਼ਤੇ ਵੀ ਈ.ਡੀ. ਸਾਹਮਣੇ ਪੇਸ਼ ਹੋਏ ਸਨ। ਅੱਜ ਦੋਵਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਵਿੱਤੀ ਲੈਣ-ਦੇਣ ਅਤੇ ਬੈਂਕ ਖਾਤਿਆਂ ਦੇ ਵੇਰਵਿਆਂ ਨਾਲ ਸਬੰਧਤ ਹੋਰ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਸੀ। ਪਿਛਲੀ ਪੇਸ਼ੀ ਦੌਰਾਨ ਇਨਕਮ ਟੈਕਸ ਰਿਟਰਨਾਂ ਅਤੇ ਹੋਰ ਵੇਰਵਿਆਂ ਦੀਆਂ ਫਾਈਲਾਂ ਜਮ੍ਹਾਂ ਕਰਵਾਉਣ ਤੋਂ ਬਾਅਦ, ਦੋਵੇਂ ਆਗੂ ਅੱਜ ਆਪਣੇ ਨਾਲ ਹੋਰ ਲੋੜੀਂਦੇ ਦਸਤਾਵੇਜ਼ ਲੈ ਕੇ ਪਹੁੰਚੇ ਸਨ।

ਜਿੱਥੇ ਵਿਧਾਇਕ ਰਮਨ ਅਰੋੜਾ ਪਿਛਲੀ ਵਾਰ 2 ਜੂਨ ਨੂੰ ਪੇਸ਼ ਹੋਏ ਸਨ, ਉੱਥੇ ਹੀ ਕਿੱਕੀ ਢਿੱਲੋਂ ਨੂੰ ਇਸ ਤੋਂ ਪਹਿਲਾਂ 3 ਜੂਨ ਨੂੰ ਤਲਬ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਆਗੂਆਂ ਤੋਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਵੱਖ-ਵੱਖ ਮਾਮਲਿਆਂ ਦੇ ਅਧਾਰ 'ਤੇ ਈ.ਡੀ. ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Advertisement

ਵਿਧਾਇਕ ਰਮਨ ਅਰੋੜਾ ਖਿਲਾਫ਼ ਮਈ 2025 ਵਿੱਚ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਸਟਾਫ਼ ਨਾਲ ਕਥਿਤ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਅਧਾਰ 'ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਕਾਂਗਰਸੀ ਆਗੂ ਕਿੱਕੀ ਢਿੱਲੋਂ ਖਿਲਾਫ਼ ਸਾਲ 2023 ਵਿੱਚ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

Advertisement

ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਈ.ਡੀ. ਵੱਲੋਂ ਰਮਨ ਅਰੋੜਾ ਤੋਂ ਲਗਾਤਾਰ ਅੱਠ ਘੰਟੇ ਪੁੱਛਗਿੱਛ ਕੀਤੀ ਗਈ ਸੀ, ਜਦਕਿ 3 ਜੂਨ ਨੂੰ ਕਿੱਕੀ ਢਿੱਲੋਂ ਤੋਂ ਲਗਭਗ ਨੌਂ ਘੰਟੇ ਤੱਕ ਕਰੜੀ ਪੁੱਛਗਿੱਛ ਹੋਈ ਸੀ।

Advertisement
×