ਟਿੱਪਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
ਮੋਗਾ-ਜਲੰਧਰ ਹਾਈਵੇ ’ਤੇ ਤੜਕਸਾਰ ਵਾਪਰਿਆ ਹਾਦਸਾ; ਟਿੱਪਰ ਚਾਲਕ ਫ਼ਰਾਰ, ਪੁਲੀਸ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮ ਦੀ ਪੈੜ ਨੱਪਣ ਲੱਗੀ
Advertisement
ਹਰਦੀਪ ਸਿੰਘ
ਧਰਮਕੋਟ, 2 ਜੁਲਾਈ
Advertisement
ਇੱਥੇ ਮੋਗਾ-ਜਲੰਧਰ ਹਾਈਵੇ ਉੱਤੇ ਅੱਜ ਤੜਕਸਜਾਰ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਚਾਲਕ ਬਲਦੇਵ ਸਿੰਘ ਪੁੱਤਰ ਦਰਬਾਰਾ ਸਿੰਘ ਦੀ ਟਿੱਪਰ ਹੇਠ ਆਉਣ ਕਰਕੇ ਮੌਕੇ ’ਤੇ ਹੀ ਮੌਤ ਹੋ ਗਈ।
ਮੋਟਰਸਾਈਕਲ ਚਾਲਕ ਨੇੜਲੇ ਪਿੰਡ ਬੱਡੂਵਾਲ ਦਾ ਰਹਿਣ ਵਾਲਾ ਸੀ ਅਤੇ ਐੱਸਐੱਫਸੀ ਸਕੂਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਹਾਦਸੇ ਮੌਕੇ ਉਹ ਆਪਣੀ ਡਿਊਟੀ ’ਤੇ ਜਾ ਰਿਹਾ ਸੀ। ਹਾਦਸੇ ਮਗਰੋਂ ਟਿੱਪਰ ਚਾਲਕ ਫਰਾਰ ਹੋ ਗਿਆ। ਪੁਲੀਸ ਨੇ ਉਸ ਦੀ ਭਾਲ ਆਰੰਭ ਦਿੱਤੀ ਹੈ।
ਮੌਕੇ ਉੱਤੇ ਪੁੱਜੀ ਪੁਲੀਸ ਪੀਸੀਆਰ ਟੀਮ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤੀ ਹੈ। ਪੁਲੀਸ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਟਿੱਪਰ ਚਾਲਕ ਦੀ ਭਾਲ ਆਰੰਭ ਦਿੱਤੀ ਗਈ ਹੈ।
Advertisement