DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MP Vikramjit Sahney ਜਲੰਧਰ ਧਮਾਕੇ ਦੇ ਪੀੜਤ ਨੂੰ ਦੇਣਗੇ ਨਵਾਂ ਮੋਟਰਸਾਈਕਲ

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਵਿੱਚ ਬੀ ਐੱਸ ਐਫ ਹੈੱਡਕੁਆਰਟਰ ਨੇੜੇ ਹੋਏ ਹਾਲ ਹੀ ਦੇ ਧਮਾਕੇ 'ਚ ਜ਼ਖ਼ਮੀ ਹੋਏ ਨੌਜਵਾਨ ਡਿਲੀਵਰੀ ਵਰਕਰ ਗੁਰਪ੍ਰੀਤ ਸਿੰਘ ਦੀ ਮਦਦ ਲਈ ਹੱਥ ਵਧਾਇਆ ਹੈ। ਡਾ. ਸਾਹਨੀ ਨੇ ਅੱਜ ਗੁਰਪ੍ਰੀਤ ਦੇ...

  • fb
  • twitter
  • whatsapp
  • whatsapp
featured-img featured-img
ਵਿਕਰਮਜੀਤ ਸਿੰਘ ਸਾਹਨੀ। (ਫਾਈਲ ਫੋਟੋ)
Advertisement

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਵਿੱਚ ਬੀ ਐੱਸ ਐਫ ਹੈੱਡਕੁਆਰਟਰ ਨੇੜੇ ਹੋਏ ਹਾਲ ਹੀ ਦੇ ਧਮਾਕੇ 'ਚ ਜ਼ਖ਼ਮੀ ਹੋਏ ਨੌਜਵਾਨ ਡਿਲੀਵਰੀ ਵਰਕਰ ਗੁਰਪ੍ਰੀਤ ਸਿੰਘ ਦੀ ਮਦਦ ਲਈ ਹੱਥ ਵਧਾਇਆ ਹੈ।

ਡਾ. ਸਾਹਨੀ ਨੇ ਅੱਜ ਗੁਰਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਗੁਰਪ੍ਰੀਤ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਧਮਾਕੇ ਵਿੱਚ ਸਕੂਟਰ ਸੜ ਜਾਣ ਕਾਰਨ ਪਰਿਵਾਰ ਨੂੰ ਹੋਏ ਆਰਥਿਕ ਨੁਕਸਾਨ 'ਤੇ ਦੁੱਖ ਜਤਾਉਂਦਿਆਂ ਡਾ. ਸਾਹਨੀ ਨੇ ਕਿਹਾ ਕਿ ਉਹ ਗੁਰਪ੍ਰੀਤ ਨੂੰ ਆਪਣੀ ਰੋਜ਼ੀ-ਰੋਟੀ ਜਲਦੀ ਤੋਂ ਜਲਦੀ ਮੁੜ ਸ਼ੁਰੂ ਕਰਨ ਲਈ ਨਿੱਜੀ ਤੌਰ 'ਤੇ 1.25 ਲੱਖ ਰੁਪਏ ਦਾ ਨਵਾਂ ਮੋਟਰਸਾਈਕਲ ਲੈ ਕੇ ਦੇਣਗੇ।

Advertisement

ਡਾ. ਸਾਹਨੀ ਨੇ ਕਿਸੇ ਵੀ ਮੰਦਭਾਗੀ ਘਟਨਾ ਤੋਂ ਪ੍ਰਭਾਵਿਤ ਪੰਜਾਬੀਆਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਦੇ ਟਿਕਾਊ ਮੌਕਿਆਂ ਨਾਲ ਪੈਰਾਂ ਉੱਤੇ ਖੜ੍ਹੇ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

Advertisement

Advertisement
×