ਨਗਰ ਨਿਗਮ ਦੀਆਂ ਟੀਮਾਂ ਨੇ ਜਾਗਰੂਕਤਾ ਲਹਿਰ ਚਲਾਈ

ਨਗਰ ਨਿਗਮ ਦੀਆਂ ਟੀਮਾਂ ਨੇ ਜਾਗਰੂਕਤਾ ਲਹਿਰ ਚਲਾਈ

ਜਲੰਧਰ: ਮਿਸ਼ਨ ਫ਼ਤਹਿ ਤਹਿਤ ਨਗਰ ਨਿਗਮ ਜਲੰਧਰ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੇ ਕਈ ਵਾਰਡਾਂ ਵਿੱਚ ਜਾਗਰੂਕਤਾ ਲਹਿਰ ਚਲਾਈ। ਸੰਯੁਕਤ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਨੇ ਦੱਸਿਆ ਕਿ ਲੋਕ ਜਾਗਰੂਕਤਾ ਮੁਹਿੰਮ ਦੌਰਾਨ ਟੀਮਾਂ ਵੱਲੋਂ ਵਾਰਡ ਨੰਬਰ 23, 24, 29 ਅਤੇ ਖੁਰਲਾ ਕਿੰਗਰਾ ਵਿਚ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮ ਮੈਂਬਰਾਂ ਨੇ ਲੋਕਾਂ ਨੂੰ ਮਾਸਕ ਜ਼ਰੂਰੀ ਪਾਉਣ, ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ ਅਤੇ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥ ਧੋਣ ਦੀਆਂ ਗਤੀਵਿਧੀਆਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਪ੍ਰਤੀ ਜਾਗਰੂਕ ਕੀਤਾ। ਹਰਚਰਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਮਿਸ਼ਨ ਫ਼ਤਿਹ ਬਾਰੇ ਜਾਗਰੂਕ ਕਰਨ ਲਈ ਪੈਂਫਲੇਟ ਅਤੇ ਬੈਜ ਵੰਡੇ ਗਏ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All