ਨਕੋਦਰ ਬੇਅਦਬੀ ਕਾਂਡ: ਪੀੜਤ ਬਲਦੇਵ ਸਿੰਘ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ
ਕੇਸ ਦੀ ਜਾਂਚ ਸੀਬੀਆਈ ਨੂੰ.ਭੇਜਣ ਦੀ ਮੰਗ; 39 ਸਾਲ ਤੋਂ ਪੀੜ੍ਹਤ ਪਰਿਵਾਰ ਮੰਗ ਰਹੇ ਹਨ ਇਨਸਾਫ਼
ਜਿਸ ਉਪਰੰਤ 4 ਫ਼ਰਵਰੀ 1986 ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਸਿੱਖਾਂ 'ਤੇ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ ਅਤੇ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਇਸ ਵੱਡੀ ਘਟਨਾ ਵਿੱਚ ਪੀੜਤ ਪਰਿਵਾਰਾਂ ਨੂੰ 39 ਸਾਲ ਬੀਤਣ 'ਤੇ ਇਨਸਾਫ਼ ਨਹੀਂ ਮਿਲਿਆ ਹੈ।
ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮੁੱਦੇ ਦੀ ਗੰਭੀਰਤਾ ਨੂੰ ਸਵੀਕਾਰ ਕਰਦਿਆਂ ਇਸ ਮੁੱਦੇ ਨੂੰ ਹੱਲ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਸਪੀਕਰ ਨੇ ਬਲਦੇਵ ਸਿੰਘ ਨੂੰ ਭਰੋਸਾ ਦਿਵਾਇਆ ਕਿ ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਰਿਪੋਰਟ ਦੇ ਭਾਗ-2 ਦੇ ਗੁੰਮ ਹੋਣ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਇੱਕ ਉੱਚ-ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਗਠਨ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਦੱਸਿਆ ਕਿ ਸਪੀਕਰ ਦੇ ਸਾਹਮਣੇ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਾਕਾ ਨਕੋਦਰ ਕਤਲੇਆਮ ਮਾਮਲੇ ਨੂੰ ਇੱਕ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਲਈ ਸੀਬੀਆਈ ਨੂੰ ਭੇਜਣ, ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਰਿਪੋਰਟ ਦੇ ਸਮੁੱਚੇ ਹਿੱਸੇ ਤੇ ਚਰਚਾ, ਜਾਂਚ ਰਿਪੋਰਟ ਦੇ ਗੁੰਮ ਹੋਏ ਭਾਗ-2 ਦਾ ਪਤਾ ਲਗਾਉਣ, ਜ਼ਿੰਮੇਵਾਰ ਲੋਕਾਂ 'ਤੇ ਮੁਕੱਦਮਾ ਚਲਾਉਣ ਲਈ ਇੱਕ ਸਮਰੱਥ, ਉੱਚ-ਪੱਧਰੀ SIT ਦਾ ਤੁਰੰਤ ਗਠਨ ਕਰਨ ਦੀ ਮੰਗ ਕੀਤੀ ਗਈ ਹੈ।

