ਚੋਣਾਂ ਦੀ ਤਰੀਕ ਬਦਲਾਉਣ ਲਈ ਕੌਮੀ ਮਾਰਗ ਜਾਮ

ਚੋਣਾਂ ਦੀ ਤਰੀਕ ਬਦਲਾਉਣ ਲਈ ਕੌਮੀ ਮਾਰਗ ਜਾਮ

ਕੌਮੀ ਮਾਰਗ ਨੂੰ ਜਾਮ ਕਰਕੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ। -ਫੋਟੋ: ਸਰਬਜੀਤ

ਪਾਲ ਸਿੰਘ ਨੌਲੀ

ਜਲੰਧਰ, 17 ਜਨਵਰੀ

ਦਲਿਤ ਭਾਈਚਾਰੇ ਵੱਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੋਟਾਂ ਦੀ ਤਰੀਕ ਅੱਗੇ ਵਧਾਉਣ ਦੀ ਮੰਗ ਲਈ ਪੀਏਪੀ ਚੌਕ ਨੇੜੇ ਭੂਰ ਮੰਡੀ ਵਿੱਚ ਕੌਮੀ ਮਾਰਗ ਜਾਮ ਕੀਤਾ ਗਿਆ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਜਿਉਂ ਹੀ ਵੋਟਾਂ ਪਾਉਣ ਦੀ ਤਰੀਕ 14 ਤੋਂ ਵਧਾ ਕੇ 20 ਫਰਵਰੀ ਕਰਨ ਦਾ ਐਲਾਨ ਕੀਤਾ ਗਿਆ ਤਾਂ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ, ਪਰ ਇਸ ਮੰਗ ਨੂੰ ਲੈ ਕੇ ਦਿਨ ਵੇਲੇ ਲਾਏ ਗਏ ਜਾਮ ਕਾਰਨ ਵੱਡੀ ਗਿਣਤੀ ’ਚ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਇਸ ਰੋਸ ਮੁਜ਼ਾਹਰੇ ਵਿੱਚ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲਣ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਤੇ ਧਾਰਮਿਕ ਆਗੂਆਂ ਨੇ ਹਿੱਸਾ ਲਿਆ। ਮੁਜ਼ਾਹਰਾਕਾਰੀਆਂ ਨੇ ਬਾਅਦ ਦੁਪਹਿਰ ਕਰੀਬ ਇੱਕ ਵਜੇ ਤੋਂ ਸਵਾ ਦੋ ਵਜੇ ਤੱਕ ਆਵਾਜਾਈ ਠੱਪ ਰੱਖੀ। ਇਸ ਧਰਨੇ ਕਾਰਨ ਲੱਗੇ ਜਾਮ ਵਿੱਚ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਜ਼ਿਕਰਯੋਗ ਹੈ ਕਿ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਹੈ ਅਤੇ ਬਨਾਰਸ ਵਿੱਚ ਇਹ ਸਮਾਗਮ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ ਜਿਸ ਵਿੱਚ ਸ਼ਾਮਲ ਹੋਣ ਲਈ ਲਗਪਗ ਇੱਕ ਹਫ਼ਤਾ ਪਹਿਲਾਂ ਹੀ ਵੱਡੀ ਗਿਣਤੀ ’ਚ ਸੰਗਤ ਪੰਜਾਬ ਤੋਂ ਰਵਾਨਾ ਹੋ ਜਾਂਦੀ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਹੋਰ ਧਿਰਾਂ ਨੇ ਵੀ ਵੋਟਾਂ ਦੀ ਤਰੀਕ ਅੱਗੇ ਪਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਵੱਲੋਂ ਹੁਣ ਇਹ ਫ਼ੈਸਲਾ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All